ਨਿਊਜ਼ ਡੈਸਕ: ਮੱਧ ਗਾਜ਼ਾ ‘ਚ ਵੀਰਵਾਰ ਦੇਰ ਰਾਤ ਇਜ਼ਰਾਇਲੀ ਹਵਾਈ ਹਮਲਮਾ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ‘ਚ ਬੱਚਿਆਂ ਸਮੇਤ ਘੱਟੋ-ਘੱਟ 18 ਲੋਕ ਮਾਰੇ ਗਏ। ਸਿਹਤ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇਕ ਦਿਨ ਪਹਿਲਾਂ, ਇਕ ਸਕੂਲ ਕੰਪਲੈਕਸ ‘ਤੇ ਕੀਤੇ ਗਏ ਹਮਲੇ ਵਿਚ 33 ਲੋਕ ਮਾਰੇ ਗਏ ਸਨ, ਜਿੱਥੇ ਵਿਸਥਾਪਿਤ ਫਲਸਤੀਨੀ ਸ਼ਰਨ ਲੈ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਨੁਸੈਰਤ ਅਤੇ ਮਾਗਜੀ ਸ਼ਰਨਾਰਥੀ ਕੈਂਪਾਂ ਅਤੇ ਦੀਰ ਅਲ-ਬਾਲਾ ਅਤੇ ਜਾਵੀਦਾ ਕਸਬਿਆਂ ਵਿੱਚ ਸ਼ਰਨਾਰਥੀ ਕੈਂਪਾਂ ‘ਤੇ ਕੀਤੇ ਗਏ ਸਨ।
ਹਸਪਤਾਲ ਦੇ ਰਿਕਾਰਡ ਅਨੁਸਾਰ ਹਮਲੇ ਵਿਚ ਮਰਨ ਵਾਲੇ ਲੋਕਾਂ ਵਿੱਚ ਚਾਰ ਬੱਚੇ ਅਤੇ ਇੱਕ ਔਰਤ ਅਤੇ ਨੁਸੈਰਤ ਸ਼ਰਨਾਰਥੀ ਕੈਂਪ ਦੇ ਮੇਅਰ ਸ਼ਾਮਲ ਹਨ। ਇਜ਼ਰਾਈਲੀ ਫੌਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੱਧ ਗਾਜ਼ਾ ਵਿੱਚ ਉਸਦੀ ਕਾਰਵਾਈ ਜਾਰੀ ਹੈ ਅਤੇ ਫੌਜਾਂ ਨੇ ਦਰਜਨਾਂ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਹੈ। ਇਹ ਹਮਲਾ ਨੁਸੈਰਤ ਸ਼ਰਨਾਰਥੀ ਕੈਂਪ ਵਿੱਚ ਸੰਯੁਕਤ ਰਾਸ਼ਟਰ ਦੁਆਰਾ ਚਲਾਏ ਜਾ ਰਹੇ ਇੱਕ ਸਕੂਲ ਉੱਤੇ ਹੋਏ ਹਮਲੇ ਵਿੱਚ ਘੱਟੋ-ਘੱਟ 33 ਲੋਕਾਂ ਦੇ ਮਾਰੇ ਜਾਣ ਦੇ ਇੱਕ ਦਿਨ ਬਾਅਦ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।