26/11 ਹਮਲੇ ਦੀ 15ਵੀਂ ਬਰਸੀ ਤੋਂ ਪਹਿਲਾਂ ਇਜ਼ਰਾਈਲ ਦੀ ਸਖ਼ਤ ਕਾਰਵਾਈ,ਲਸ਼ਕਰ-ਏ-ਤੋਇਬਾ ਅੱਤਵਾਦੀ ਸੰਗਠਨ ਘੋਸ਼ਿਤ

Rajneet Kaur
1 Min Read

ਨਿਊਜ਼ ਡੈਸਕ: ਮੁੰਬਈ ਹਮਲਿਆਂ ਦੀ 15ਵੀਂ ਵਰ੍ਹੇਗੰਢ ਤੋਂ ਪਹਿਲਾਂ, ਇਜ਼ਰਾਈਲ ਨੇ ਸੰਯੁਕਤ ਰਾਸ਼ਟਰ ਦੁਆਰਾ ਪਾਬੰਦੀਸ਼ੁਦਾ ਪਾਕਿਸਤਾਨ-ਅਧਾਰਿਤ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ (LeT) ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਲਸ਼ਕਰ ਨੇ 26/11 ਦੇ ਮੁੰਬਈ ਹਮਲੇ ਨੂੰ ਅੰਜਾਮ ਦਿੱਤਾ ਸੀ। ਨਵੀਂ ਦਿੱਲੀ ਸਥਿਤ ਇਜ਼ਰਾਇਲੀ ਦੂਤਘਰ ਨੇ ਇਕ ਬਿਆਨ ‘ਚ ਕਿਹਾ ਕਿ ਭਾਰਤ ਸਰਕਾਰ ਨੇ ਸਾਨੂੰ ਅਜਿਹਾ ਕਰਨ ਦੀ ਬੇਨਤੀ ਨਹੀਂ ਕੀਤੀ ਸੀ, ਪਰ ਇਜ਼ਰਾਈਲ ਨੇ ਸਾਰੀਆਂ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕਰ ਲਈਆਂ ਹਨ ਅਤੇ ਲਸ਼ਕਰ-ਏ-ਤੋਇਬਾ ਨੂੰ ਇਜ਼ਰਾਈਲ ਦੀਆਂ ਅੱਤਵਾਦੀ ਸੰਗਠਨਾਂ ਦੀ ਸੂਚੀ ‘ਚ ਸ਼ਾਮਿਲ ਕਰਨ ਲਈ ਸਾਰੇ ਜ਼ਰੂਰੀ ਨਿਯਮਾਂ ਦੀ ਪਾਲਣਾ ਕੀਤੀ ਗਈ ਹੈ।

ਬਿਆਨ ‘ਚ ਕਿਹਾ ਗਿਆ ਹੈ ਕਿ ਲਸ਼ਕਰ-ਏ-ਤੋਇਬਾ ਇਕ ਘਾਤਕ ਅਤੇ ਨਿੰਦਣਯੋਗ ਅੱਤਵਾਦੀ ਸੰਗਠਨ ਹੈ ਜੋ ਸੈਂਕੜੇ ਭਾਰਤੀਆਂ ਅਤੇ ਹੋਰਾਂ ਦੀ ਹੱਤਿਆ ਲਈ ਜ਼ਿੰਮੇਵਾਰ ਹੈ। 26 ਨਵੰਬਰ 2008 ਨੂੰ ਕੀਤੇ ਗਏ ਉਸ ਦੇ ਘਿਨਾਉਣੇ ਕਾਰੇ ਅੱਜ ਵੀ ਸਾਰੇ ਸ਼ਾਂਤੀ ਪਸੰਦ ਦੇਸ਼ਾਂ ਅਤੇ ਸਮਾਜਾਂ ਨੂੰ ਠੇਸ ਪਹੁੰਚਾ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.


Share this Article
Leave a comment