ਇਜ਼ਰਾਇਲ ਦੇ ਰਾਸ਼ਟਰਪਤੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਤੀਜੀ ਡੋਜ਼, ਲੋਕਾਂ ਨੂੰ ਕੀਤੀ ਖਾਸ ਅਪੀਲ

TeamGlobalPunjab
1 Min Read

ਨਿਊਜ਼ ਡੈਸਕ : ਇਜ਼ਰਾਇਲ ਵਿੱਚ 60 ਸਾਲ ਤੋਂ ਜ਼ਿਆਦਾ ਉਮਰ ਵਾਲਿਆਂ ਨੂੰ ਬੂਸਟਰ ਡੋਜ਼ ਦਿੱਤੀ ਜਾ ਰਹੀ ਹੈ। ਇਜ਼ਰਾਇਲੀ ਰਾਸ਼ਟਰਪਤੀ ਇਸਾਕ ਹਰਜ਼ੋਗ ਨੇ ਸ਼ੁੱਕਰਵਾਰ ਨੂੰ ਕੋਵਿਡ ਵੈਕਸੀਨ ਦੀ ਤੀਜੀ ਡੋਜ਼ ਲਈ ਹੈ। ਇਸ ਦੇ ਨਾਲ ਹੀ 60 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਬੂਸਟਰ ਡੋਜ਼ ਦੇਣ ਦਾ ਅਭਿਆਨ ਸ਼ੁਰੂ ਹੋ ਗਿਆ।

ਰਾਸ਼ਟਰਪਤੀ ਇਸਾਕ ਹਰਜ਼ੋਗ ਨੇ ਤੇਲ ਅਵੀਵ ਦੇ ਨੇੜ੍ਹੇ ਰਾਮਤ ਗਨ ਦੇ ਸ਼ੇਬਾ ਹਸਪਤਾਲ ਵਿੱਚ ਤੀਜੀ ਡੋਜ਼ ਲਗਵਾਈ। ਵੈਕਸੀਨ ਲਗਵਾਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਅਸੀ ਬੂਸਟਰ ਵੈਕਸੀਨੇਸ਼ਨ ਦੀ ਸ਼ੁਰੂਆਤ ਕਰ ਰਹੇ ਹਾਂ ਤਾਂਕਿ ਇਜ਼ਰਾਇਲ ਵਿੱਚ ਜ਼ਿੰਦਗੀ ਮੁੜ ਪਟੜੀ ‘ਤੇ ਪਰਤ ਸਕੇ।

ਇਜ਼ਰਾਇਲ ‘ਚ ਸੰਕਰਮਣ ਦੀ ਰਫਤਾਰ ਵਧਣ ਤੋਂ ਬਾਅਦ ਇੱਕ ਵਾਰ ਫਿਰ ਬਾਹਰ ਨਿਕਲਣ ‘ਤੇ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਬੇਨੇਟ ਨੇ ਵੀਰਵਾਰ ਨੂੰ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਬੂਸਟਰ ਡੋਜ਼ ਦਾ ਐਲਾਨ ਕੀਤਾ ਸੀ। ਇਹ ਫੈਸਲਾ ਡੇਲਟਾ ਵੇਰੀਐਂਟ ਦੇ ਮਾਮਲਿਆਂ ਵਿੱਚ ਆਈ ਰਫਤਾਰ ਤੋਂ ਬਾਅਦ ਲਿਆ ਗਿਆ ਸੀ।

Share this Article
Leave a comment