ਨਿਊਜ਼ ਡੈਸਕ: ਇਜ਼ਰਾਈਲ ਦੇ ਮਿਲਟਰੀ ਇੰਟੈਲੀਜੈਂਸ ਡਾਇਰੈਕਟੋਰੇਟ ਦੇ ਮੁਖੀ ਅਹਾਰੋਨ ਹਲੀਵਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਸ ਨੇ ਮੰਨਿਆ ਹੈ ਕਿ ਉਸ ਦੀ ਗਲਤੀ ਕਾਰਨ ਹਮਾਸ ਦੇ ਹਮਲੇ ਬਾਰੇ ਪਤਾ ਨਹੀਂ ਲਗ ਸਕਿਆਤੇ ਇੰਨਾ ਵੱਡਾ ਨੁਕਸਾਨ ਹੋਇਆ। ਪਿਛਲੇ ਸਾਲ 7 ਅਕਤੂਬਰ ਨੂੰ ਫਲਸਤੀਨੀ ਅੱਤਵਾਦੀ ਸੰਗਠਨ ਹਮਾਸ ਦੇ ਹਮਲੇ ਨੂੰ ਰੋਕਣ ‘ਚ ਅਸਫਲ ਰਹਿਣ ਕਾਰਨ ਸੋਮਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਜ਼ਰਾਈਲ ਡਿਫੈਂਸ ਫੋਰਸਿਜ਼ (IDF) ਨੇ ਇਹ ਜਾਣਕਾਰੀ ਦਿੱਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।