ਮੁੰਬਈ – ਅਦਾਕਾਰ ਸੋਨੂੰ ਸੂਦ ਦੇ ਮੁੰਬਈ ਸਥਿਤ ਘਰ ਤੇ ਦਫਤਰ ‘ਚ ਆਮਦਨ ਕਰ ਵਿਭਾਗ ਵਲੋਂ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਸ ਵੇਲੇ ਸੋਨੂੰ ਸੂਦ ਦੇ ਘਰ ਕਈ ਵੱਡੇ ਅਧਿਕਾਰੀ ਮੌਜੂਦ ਹਨ।
ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੌਰਾਨ ਅਦਾਕਾਰ ਸੋਨੂੰ ਸੂਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਦੀ ਮਦਦ ਕਾਰਨ ਚਰਚਾ ਵਿੱਚ ਆਏ ਸਨ। ਸੋਨੂੰ ਸੂਦ ਨੇ ਤਾਲਾਬੰਦੀ ਦੌਰਾਨ, ਮੁੰਬਈ ਵਿੱਚ ਫਸੇ ਮਜ਼ਦੂਰਾਂ ਨੂੰ ਬੱਸਾਂ ਤੇ ਹਵਾਈ ਜਹਾਜ਼ ਰਾਹੀਂ ਉਨ੍ਹਾਂ ਦੇ ਰਾਜ ਵਿੱਚ ਭੇਜਿਆ ਗਿਆ। ਇਸ ਤੋਂ ਇਲਾਵਾ, ਉਨ੍ਹਾਂ ਦੀ ਟੀਮ ਵਲੋਂ ਲੋੜਵੰਦਾਂ ਨੂੰ ਭੋਜਨ ਅਤੇ ਵਿੱਤੀ ਸਹਾਇਤਾ ਵੀ ਕੀਤੀ ਜਾ ਰਹੀ ਹੈ।