ਅਧਿਆਪਕਾਂ ਦੀਆਂ ਡਿਉਟੀਆਂ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਉਣਾ ਸ਼ਰਮਨਾਕ: ਦਲਜੀਤ ਚੀਮਾ

TeamGlobalPunjab
1 Min Read

ਚੰਡੀਗੜ੍ਹ  : ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਅਧਿਆਪਕਾਂ ਦੀਆਂ ਡਿਉਟੀਆਂ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਏ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ । ਚੀਮਾ ਦਾ ਕਹਿਣਾ ਹੈ ਕਿ ਅਜਿਹੇ ਫਰਮਾਨ ਜਾਰੀ ਕਰਕੇ ਸਰਕਾਰ ਸਾਬਤ ਕੀ ਕਰਨਾ ਚਾਹੁੰਦੀ ਹੈ ।

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਲੋਂ ਧਾਰਮਿਕ ਸਥਾਨਾਂ ਤੋਂ ਲਾਉਡ ਸਪੀਕਰ ਰਾਹੀਂ ਸ਼ਰਾਬ ਦੀ ਹੋਮ ਡਲਿਵਰੀ ਬਾਰੇ ਲੋਕਾਂ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੁਣ ਜਿਸ ਅਧਿਆਪਕ ਪ੍ਰਤੀ ਬੱਚਿਆ ਦੇ ਮਨ ਵਿੱਚ ਇੱਜਤ ਹੁੰਦੀ ਹੈ ਉਹੀ ਅਧਿਆਪਕਾਂ ਦੀਆਂ ਡਿਉਟੀਆਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਵਧ ਸ਼ਰਮਨਾਕ ਗੱਲ ਨਹੀਂ ਹੋ ਸਕਦੀ ।

Share this Article
Leave a comment