ਇਟਲੀ ‘ਚ ਕੋਰੋਨਾਵਾਇਰਸ ਕਾਰਨ ਪਹਿਲੀ ਮੌਤ

TeamGlobalPunjab
2 Min Read

ਨਿਊਜ਼ ਡੈਸਕ: ਖਤਰਨਾਕ ਕੋਰੋਨਾਵਾਇਰਸ ਕਾਰਨ ਇਟਲੀ ਵਿੱਚ ਪਹਿਲੀ ਮੌਤ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਟਲੀ ਵਿੱਚ ਪਾਡੁਆ ਦੇ ਉੱਤਰੀ ਹਿੱਸੇ ਵਿੱਚ ਕੋਰੋਨਾਵਾਇਰਸ ਦੀ ਚਪੇਟ ‘ਚ ਆਏ ਇੱਕ ਮਰੀਜ਼ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਇਜ਼ਰਾਇਲ ਵਿੱਚ ਵੀ ਕੋਰੋਨਾਵਾਇਰਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ।

ਉਥੇ ਹੀ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਸਮੇਂ ਦੇ ਨਾਲ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੌਕੇ ਘੱਟ ਹੁੰਦੇ ਜਾ ਰਹੇ ਹਨ। ਵਿਸ਼ਵ ਸਿਹਤ ਸੰਗਠਨ ਦੇ ਮੁੱਖੀ ਟੇਡਰੋਸ ਏਧਾਨੋਮ (Tedros Adhanom) ਨੇ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਦੀਆਂ ਸੰਭਾਵਨਾਵਾਂ ਘੱਟ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਿਨੇਵਾ ਵਿੱਚ ਹੋਈ ਪ੍ਰੈਸ ਵਾਰਤਾ ਵਿੱਚ ਕਿਹਾ ਕਿ ਇਸ ਨਾਲ ਨਜਿੱਠਣ ਦੇ ਮੌਕੇ ਘੱਟ ਹੁੰਦੇ ਜਾ ਰਹੇ ਹਨ। ਇਸ ਲਈ ਅਸੀਂ ਅੰਤਰਰਾਸ਼ਟਰੀ ਭਾਈਚਾਰੇ ਨੂੰ ਤੇਜੀ ਨਾਲ ਕਦਮ ਚੁੱਕਣ ਦਾ ਐਲਾਨ ਕੀਤਾ ਹੈ।

ਲੇਬਨਾਨ ਵਿੱਚ ਇੱਕ 45 ਸਾਲਾ ਮਹਿਲਾ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਈ ਗਈ ਹੈ ਇਹ ਮਹਿਲਾ ਇਰਾਨ ਤੋਂ ਇੱਥੇ ਆਈ ਸੀ। ਇਸ ਤੋਂ ਇਲਾਵਾ ਦੋ ਹੋਰ ਸ਼ੱਕੀ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਚੀਨ ਵਿੱਚ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਵਿੱਚ 1,100 ਨਾਲ ਵਾਧਾ ਹੋਣ ਕਾਰਨ ਇਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 75,600 ਤੋਂ ਜ਼ਿਆਦਾ ਹੋ ਗਈ ਹੈ ਜਦਕਿ ਵਿਸ਼ਵ ਪੱਧਰ ‘ਤੇ ਇਹ ਅੰਕੜਾ ਲਗਭਗ 77 ਹਜ਼ਾਰ ‘ਤੇ ਪਹੁੰਚ ਗਿਆ ਹੈ।

- Advertisement -

Share this Article
Leave a comment