ਹਰਿਆਣਾ: ਪੰਚਕੂਲਾ ਵਿੱਚ ਭਾਰਤ-ਤਿੱਬਤ ਸਰਹੱਦੀ ਪੁਲਿਸ (ITBP) ਦੇ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੈ ਵਜੋਂ ਹੋਈ ਹੈ। ਉਹ ਬੀਤੀ ਸ਼ਾਮ ਸੈਂਟਰ ਦੇ ਮੰਦਰ ਜਾ ਰਿਹਾ ਸੀ, ਕਿ ਇਸ ਦੌਰਾਨ ਉਹ ਅਚਾਨਕ ਡਿੱਗ ਪਿਆ ਅਤੇ ਮੌਕੇ ‘ਤੇ ਹੀ ਉਸ ਦੀ ਜਾਨ ਚਲੀ ਗਈ। ਇਸ ਘਟਨਾ ਕਾਰਨ ITBP ਭਾਨੂ ਸੈਂਟਰ ਵਿੱਚ ਸੋਗ ਦੀ ਲਹਿਰ ਹੈ।
ਮਿਲੀ ਜਾਣਕਾਰੀ ਅਨੁਸਾਰ ਅਜੈ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਦੀ ਕਿਰਾਵਲੀ ਤਹਿਸੀਲ ਦੇ ਪਿੰਡ ਬਾਮਨ ਦਾ ਰਹਿਣ ਵਾਲਾ ਸੀ। ਉਹ ਪਿਛਲੇ ਤਿੰਨ ਸਾਲਾਂ ਤੋਂ ਪੰਚਕੂਲਾ ਦੇ ਭਾਨੂ ਸਥਿਤ ITBP ਸੈਂਟਰ ਵਿੱਚ ਤਾਇਨਾਤ ਸੀ ਅਤੇ ਜਲਦੀ ਹੀ ਇੱਥੋਂ ਉਸਦੀ ਬਦਲੀ ਵੀ ਹੋਣੀ ਸੀ। ਅਜੈ ਸਾਲ 2010 ਵਿੱਚ ITBP ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ ਅਤੇ ਲਗਭਗ 16 ਸਾਲ ਦੀ ਸੇਵਾ ਪੂਰੀ ਕਰ ਚੁੱਕਾ ਸੀ। ਹੁਣ ਉਸਨੂੰ ਤਰੱਕੀ ਮਿਲਣ ਵਾਲੀ ਸੀ, ਪਰ ਉਸ ਤੋਂ ਪਹਿਲਾਂ ਹੀ ਉਸ ਦਾ ਦਿਹਾਂਤ ਹੋ ਗਿਆ।ਅਜੈ ਦੀ ਮ੍ਰਿਤਕ ਦੇਹ ਸੋਮਵਾਰ ਦੇਰ ਰਾਤ ਪਿੰਡ ਪਹੁੰਚੇਗੀ, ਜਿੱਥੇ ਮੰਗਲਵਾਰ ਸਵੇਰੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦੱਸ ਦਈਏ ਕਿ ਪਰਿਵਾਰ ਵਿੱਚ ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਉਸ ਦਾ ਵੱਡਾ ਬੇਟਾ ਕਰੀਬ ਸਾਢੇ 12 ਸਾਲ ਦਾ ਹੈ। ਅਜੈ ਦਾ ਵੱਡਾ ਭਰਾ ਭਾਰਤੀ ਫੌਜ ਦੀ ਜਾਟ ਰੈਜੀਮੈਂਟ ਵਿੱਚ ਸੇਵਾ ਨਿਭਾ ਰਿਹਾ ਹੈ। ਜਾਣਕਾਰੀ ਅਨੁਸਾਰ, ਗਲੇਸ਼ੀਅਰ ਵਿੱਚ ਤਾਇਨਾਤੀ ਦੌਰਾਨ ਅਜੈ ਗਲੂਕੋਮਾ (ਕਾਲਾ ਮੋਤੀਆ) ਵਰਗੀ ਅੱਖਾਂ ਦੀ ਗੰਭੀਰ ਬਿਮਾਰੀ ਨਾਲ ਵੀ ਪੀੜਤ ਹੋ ਗਿਆ ਸੀ, ਪਰ ਇਸ ਦੇ ਬਾਵਜੂਦ ਉਹ ਲਗਾਤਾਰ ਆਪਣੀ ਡਿਊਟੀ ਨਿਭਾਉਂਦਾ ਰਿਹਾ। ਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ITBP ਦੇ ਅਧਿਕਾਰੀਆਂ ਅਤੇ ਸਾਥੀਆਂ ਨੇ ਵੀ ਡੂੰਘੇ ਸੋਗ ਦਾ ਪ੍ਰਗਟਾਵਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

