ਮੇਰੇ ਪਹਿਲਾਂ ਤੋਂ ਤੈਅ ਕੀਤੇ ਪ੍ਰੋਗਰਾਮ ਇਸੇ ਤਰ੍ਹਾਂ ਰਹਿਣਗੇ ਜਾਰੀ: ਨਵਜੋਤ ਸਿੱਧੂ

Global Team
3 Min Read

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਮਿਲਣ ਤੋਂ ਬਾਅਦ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਵਾਲਾ ਕੋਈ ਵੀ ਹੋਵੇ, ਜੇਕਰ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਵਧੀਆ ਤਰੀਕੇ ਨਾਲ ਅੱਗੇ ਲੈ ਕੇ ਜਾ ਰਿਹਾ ਹੈ ਤਾਂ ਇਸ ‘ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਮੇਰੇ ਪ੍ਰੋਗਰਾਮ ਪਹਿਲਾਂ ਤੋਂ ਹੀ ਤੈਅ ਸਨ, ਮੈਂ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ ਅਤੇ ਉਨ੍ਹਾਂ ਨੇ ਮੈਨੂੰ ਕਿਹਾ ਕਿ ਜੇਕਰ ਇਹ ਪਹਿਲਾਂ ਹੀ ਤੈਅ ਹੈ ਤਾਂ ਜਾਣਾ ਚਾਹੀਦਾ ਹੈ।

ਸਿੱਧੂ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ, ਜੇਕਰ ਮੇਰੇ ਲਈ ਅਨੁਸ਼ਾਸਨ ਦੀ ਗੱਲ ਹੈ ਤਾਂ ਇਹ ਦੂਜਿਆਂ ਲਈ ਵੀ ਲਾਗੂ ਹੋਣੀ ਚਾਹੀਦੀ ਹੈ। ਲੋਕਾਂ ਨੂੰ ਮੇਰੇ ਪ੍ਰੋਗਰਾਮਾਂ ਵਿਚ ਆਉਣ ਤੋਂ ਰੋਕਿਆ ਗਿਆ, ਉਨ੍ਹਾਂ ਨੂੰ ਮੇਰੀ ਰੈਲੀ ਵਿਚ ਨਾ ਆਉਣ ਲਈ ਫੋਨ ਕੀਤੇ ਗਏ। ਸਿੱਧੂ ਨੇ ਕਿਹਾ ਕਿ ਮੇਰੇ ਪਹਿਲਾਂ ਤੋਂ ਤੈਅ ਕੀਤੇ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਤੋਂ ਪਹਿਲਾਂ  ਸਿੱਧੂ ਨੇ ਸ਼ੋਸ਼ਲ ਮੀਡੀਆ (ਐਕਸ) ‘ਤੇ ਇੱਕ ਵੀਡੀਓ ਸਾਂਝੀ ਕੀਤੀ ਅਤੇ ਕਿਹਾ – “ਕੌਡੀ ਕੌਡੀ ਵਿਕੇ ਹੋਏ ਲੋਕ, ਸਮਝੌਤਾ ਕਰਕੇ ਗੋਡਿਆ ‘ਤੇ ਟਿਕੇ ਹੋਏ ਲੋਕ, ਬੋਹੜ ਦੇ ਰੁੱਖਾਂ ਦੀ ਗੱਲ ਕਰਦੇ ਗਮਲਿਆਂ ‘ਚ ਉੱਗੇ ਹੋਏ ਲੋਕ।”

ਨਵਜੋਤ ਸਿੱਧੂ ਦਾ ਇਹ ਤੰਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨਾਲ ਜੋੜਿਆ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕੱਲ੍ਹ ਕਿਹਾ ਸੀ – ਕਿ ਕਿਸੇ ਵੀ ਸੂਬੇ ਵਿੱਚ ਜੋ ਪਾਰਟੀ ਪ੍ਰਧਾਨ ਹੁੰਦਾ ਹੈ ਪਾਰਟੀ ਦੇ ਪ੍ਰੋਗਰਾਮ ਉਸ ਦੇ ਅਨੁਸਾਰ ਹੀ ਹੁੰਦੇ ਹਨ ਪਰ ਇੱਥੇ ਇਸ ਤਰ੍ਹਾਂ ਨਹੀਂ ਚੱਲ ਰਿਹਾ ਅਤੇ ਇਹ ਨਹੀਂ ਹੋਣਾ ਚਾਹੀਦਾ। ਪਰ ਫਿਰ ਵੀ ਮੇਰਾ ਦਿਲ ਬਹੁਤ ਵੱਡਾ ਹੈ, ਮੈਨੂੰ ਕਿਸੇ ਤੋਂ ਅਸਰੁੱਖਿਅਤ ਨਹੀਂ ਹਾਂ, ਕਈ ਲੋਕ ਅਜਿਹੇ ਹਨ ਕੱਦ ਵੱਡਾ ਉਨ੍ਹਾਂ ਦੇ ਦਿਲ ਬੜੇ ਛੋਟੇ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment