ਅੰਮ੍ਰਿਤਸਰ- ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਪਤਨੀ ਨਵਜੋਤ ਕੌਰ ਨਾਲ ਵੋਟ ਪਾਉਣ ਪੁੱਜੇ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਿਰੋਧੀ ਚੋਣਾਂ ਜਿੱਤਣ ਲਈ ਪੈਸੇ ਵੰਡ ਰਹੇ ਹਨ।
ਉਨ੍ਹਾਂ ਕਿਹਾ ਕਿ ‘ਆਪ’ ਦੇ ਅਰਵਿੰਦ ਕੇਜਰੀਵਾਲ ਦਾ ਦੇਸ਼ ਭਗਤ ਵਾਲਾ ਮਖੌਟਾ ਵੀ ਗਿਆ ਹੈ ਤੇ ਲੋਕ ਇਸ ਵਾਰ ਬਹੁਤ ਸੋਚ ਸਮਝ ਕੇ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਇਹ ਚੋਣਾਂ ਪੰਜਾਬ ਦੀ ਅਗਲੀ ਪੀੜ੍ਹੀ ਲਈ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਤੈਅ ਕਰਨਾ ਹੋਵੇਗਾ ਕਿ ਉਹ ਸਿਸਟਮ ਨੂੰ ਬਦਲਣਾ ਚਾਹੁੰਦੇ ਹਨ ਅਤੇ ਲੋਕ ਬਦਲਾਅ ਲਈ ਵੋਟ ਪਾਉਣਗੇ।
ਉਨ੍ਹਾਂ ਕਿਹਾ ਜਿੱਥੇ ਇੱਕ ਪਾਸੇ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਮਾਫੀਆ ਸਿਸਟਮ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਨੂੰ ਪਿਆਰ ਕਰਨ ਵਾਲੇ ਹਨ। ਅਸੀਂ ਇੱਕ ਪੀੜ੍ਹੀ ਨੂੰ ਅੱਤਵਾਦ ਨਾਲ ਗੁਆ ਦਿੱਤਾ ਹੈ, ਦੂਜੀ ਨੂੰ ਨਸ਼ਿਆਂ ਨਾਲ, ਇਸ ਲਈ ਅੱਜ ਸਾਨੂੰ ਸਾਵਧਾਨੀ ਨਾਲ ਵੋਟ ਪਾਉਣੀ ਚਾਹੀਦੀ ਹੈ।
ਹਰ ਅਪਡੇਟ ਲਈ ਲਿੰਕ ‘ਤੇ ਕਲਿੱਕ ਕਰੋ: ਪੰਜਾਬ ਵਿਧਾਨ ਸਭਾ ਚੋਣਾਂ 2022 LIVE
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.