ਇਵਾਂਕਾ ਟਰੰਪ ਦੀ ਨਿੱਜੀ ਸਹਾਇਕ ਵੀ ਕੋਰੋਨਾ ਦੀ ਚਪੇਟ ‘ਚ, ਹੁਣ ਤੱਕ ਵ੍ਹਾਈਟ ਹਾਊਸ ਦੇ ਤਿੰਨ ਅਧਿਕਾਰੀ ਕੋਰੋਨਾ ਪਾਜ਼ੀਟਿਵ

TeamGlobalPunjab
1 Min Read

ਵਾਸ਼ਿੰਗਟਨ : ਕੋਰੋਨਾ ਮਹਾਮਾਰੀ ਨਾਲ ਅਮਰੀਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇੱਥੋਂ ਤੱਕ ਕਿ ਅਮਰੀਕਾ ਦੀ ਸਭ ਤੋਂ ਸੁਰੱਖਿਅਤ ਥਾਂ ਯਾਨੀ ਕਿ ਵ੍ਹਾਈਟ ਹਾਊਸ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਬੀਤੀ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਨਿੱਜੀ ਸਹਾਇਕ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਵਿਟ ਪਾਈ ਗਈ ਹੈ। ਜਿਸ ਨਾਲ ਵ੍ਹਾਈਟ ਹਾਊਸ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 3 ਹੋ ਗਈ ਹੈ। ਬੀਤੇ ਦਿਨੀਂ ਉਪ-ਰਾਸ਼ਟਰਪਤੀ ਮਾਈਕ ਪੇਂਸ ਦੀ ਪ੍ਰੈਸ ਸਕੱਤਰ ਕੈਟੀ ਮਿਲਰ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਇਵਾਂਕਾ ਟਰੰਪ ਪਿਛਲੇ ਕੁਝ ਹਫਤਿਆਂ ਤੋਂ ਨਿੱਜੀ ਸਹਾਇਕ ਦੇ ਸੰਪਰਕ ‘ਚ ਨਹੀਂ ਸਨ। ਸਿਹਤ ਵਿਭਾਗ ਵੱਲੋਂ ਸਾਵਧਾਨੀ ਦੇ ਤੌਰ ‘ਤੇ ਉਸ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਇਵਾਂਕਾ ਟਰੰਪ ਅਤੇ ਉਨ੍ਹਾਂ ਦੇ ਪਤੀ ਜ਼ੈਰੇਡ ਕੁਸ਼ਨਰ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਜੋ ਕਿ ਨੈਗੇਟਿਵ ਆਈ ਹੈ।

ਤਾਜ਼ਾ ਜਾਣਕਾਰੀ ਅਨੁਸਾਰ ਅਮਰੀਕਾ ‘ਚ ਹੁਣ ਤੱਕ ਕੋਰੋਨਾ ਦੇ 13 ਲੱਖ 40 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 79 ਹਜ਼ਾਰ ਤੋਂ ਵੱਧ ਲੋਕ ਕੋਰਨਾ ਮਹਾਮਾਰੀ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਪੂਰੀ ਦੁਨੀਆ ‘ਚ ਕੋਰੋਨਾ ਮਹਾਮਾਰੀ ਨਾਲ ਅਮਰੀਕਾ ‘ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

Share this Article
Leave a comment