ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਚੌਥੀ ਵਾਰ ਸੰਮਨ ਜਾਰੀ ਕੀਤਾ ਹੈ। ਏਜੰਸੀ ਨੇ ਸ਼ਨੀਵਾਰ ਸਵੇਰੇ 11 ਵਜੇ ਜੈਕਲੀਨ ਨੂੰ ਦਿੱਲੀ ਸਥਿਤ ਦਫ਼ਤਰ ਬੁਲਾਇਆ ਸੀ, ਪਰ ਉਹ ਨਹੀਂ ਆਈ। ਹੁਣ ਉਸ ਨੂੰ ਇੱਕ ਵਾਰ ਮੁੜ ਤੋਂ ਸੋਮਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਈਡੀ ਜੈਕਲੀਨ ਤੋਂ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਅਤੇ ਉਸਦੀ ਸਾਥੀ ਲੀਨਾ ਪਾਲ ਦੇ ਖਿਲਾਫ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਕਰਨਾ ਚਾਹੁੰਦਾ ਹੈ।
ਰਿਪੋਰਟ ਦੇ ਅਨੁਸਾਰ, ਜਾਂਚ ਏਜੰਸੀ ਦੇ ਅਧਿਕਾਰੀ ਜੈਕਲੀਨ ਅਤੇ ਦੋਸ਼ੀ ਜੋੜੇ ਨੂੰ ਆਹਮੋ-ਸਾਹਮਣੇ ਕਰਨਾ ਚਾਹੁੰਦੇ ਹਨ। ਚੰਦਰਸ਼ੇਖਰ ਅਤੇ ਪਾਲ ਪਹਿਲਾਂ ਹੀ ਫੋਰਟਿਸ ਹੈਲਥਕੇਅਰ ਦੇ ਪ੍ਰਮੋਟਰ ਸ਼ਿਵਿੰਦਰ ਸਿੰਘ ਦੇ ਪਰਿਵਾਰ ਨਾਲ ਕਰੀਬ 200 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਹਨ।