Breaking News

ਜਗਦੀਪ ਸਿੰਘ ਸੰਧੂ ਨੇ PAFC ਦੇ ਪ੍ਰਧਾਨ ਵਜੋਂ ਸੰਭਾਲਲਿਆ ਅਹੁਦਾ,ਕਿਹਾ-ਦੋਸ਼ੀਆਂ ਖਿਲਾਫ ਕੀਤੀ ਜਾਵੇਗੀ ਕਾਰਵਾਈ

ਚੰਡੀਗੜ੍ਹ : ਜਗਦੀਪ ਸਿੰਘ ਸੰਧੂ ਨੇ ਪੰਜਾਬ ਐਗਰੋ ਫੂਡ ਗ੍ਰੇਨਸ ਕਾਰਪੋਰੇਸ਼ਨ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਪੀਏਐੱਫਸੀ ਦੇ ਪ੍ਰਧਾਨ ਦਾ ਕਾਰਜਭਾਰ ਸੰਭਾਲਦੇ ਹੋਏ ਜਗਦੀਪ ਸਿੰਘ ਸੰਧੂ ਨੇ ਕਿਹਾ ਕਿ ਪੀਏਐੱਫਸੀ ਨੂੰ ਇਕ ਜੀਵੰਤ ਤੇ ਮਜ਼ਬੂਤ ਸੰਗਠਨ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਸੰਧੂ ਨੇ ਕਿਹਾ, “ਇਹ ਮੇਰੇ ਲਈ ਇੱਕ ਮੌਕਾ ਹੈ। ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ ‘ਤੇ ਭਰੋਸਾ ਜਤਾਇਆ ਹੈ। ਮੇਰਾ ਟੀਚਾ ਪੀਏਐੱਫਸੀ ਨੂੰ ਵਿਕਾਸ ਦੀ ਪਟੜੀ ‘ਤੇ ਪਾਉਣਾ ਹੈ। ਪਿਛਲੀਆਂ ਸਰਕਾਰਾਂ ਨੇ ਪੀਏਐੱਫਸੀ ਨੂੰ ਘਾਟੇ ਵਿੱਚ ਜਾਣ ਵਾਲੀ ਸੰਸਥਾ ਬਣਾ ਦਿੱਤਾ ਹੈ। ਸੰਧੂ ਨੇ ਕਿਹਾ ਕਿ PAFC ਨੂੰ ਲੈ ਕੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਜਾਂਚ ਕੀਤੀ ਜਾਵੇਗੀ ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਮੱਧ ਮਾਰਗ ‘ਤੇ ਸੈਕਟਰ 28, ਚੰਡੀਗੜ੍ਹ ਸਥਿਤ ਪੀਏਐੱਫਸੀ ਦੇ ਹੈੱਡਕੁਆਰਟਰ ਵਿਖੇ ਪੀਏਐੱਫਸੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸੰਧੂ ਨੇ ਕਿਹਾ ਕਿ ਉਹ ਕੰਮ ਕਰਨ ਤੋਂ ਪਹਿਲਾਂ ਪੀਏਐੱਫਸੀ ਦੇ ਕੰਮਕਾਜ ਦੀ ਪੂਰੀ ਸਮੀਖਿਆ ਤੇ ਇਸ ਦੇ ਸੁਧਾਰ ਕਰਨਗੇ।

PAFC ਇਕ ਸਫੈਦ ਹਾਥੀ ਬਣ ਗਿਆ ਹੈ ਤੇ ਇਸ ਸਮੇਂ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ। ਅਸੀਂ ਸੰਗਠਨ ਨੂੰ ਮੁੜ ਜੀਵਤ ਕਰਨ ਦੀ ਕੋਸ਼ਿਸ਼ ਕਰਾਂਗੇ। ਮੈਨੂੰ ਉਮੀਦ ਹੈ ਕਿ ਸਾਡੀ ਈਮਾਨਦਾਰੀ ਦੀਆਂ ਕੋਸ਼ਿਸ਼ਾਂ ਨਾਲ ਪੀਏਐੱਫਸੀ ਵਿਚ ਇਕ ਨਵਾਂ ਸਵੇਰਾ ਹੋਵੇਗਾ, ਜਿਸ ਨੂੰ ਪਿਛਲੀਆਂ ਸਰਕਾਰਾਂ ਦੇ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਕਾਰਨ ਬਹੁਤ ਨੁਕਸਾਨ ਹੋਇਆ ਹੈ।

ਸੰਧੂ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਉਤਸੁਕ ਹਨ ਕਿ ਪੀਏਐੱਫਸੀ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਮੂੰਗੀ ਦੀ ਦਾਲ ਅਤੇ ਅਜਿਹੀਆਂ ਹੋਰ ਨਕਦ ਫਸਲਾਂ ਦੀ ਖਰੀਦ ਸ਼ੁਰੂ ਕਰੇ। ‘ਆਪ’ ਪੰਜਾਬ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਸੰਧੂ ਨੇ ਕਿਹਾ, ”ਖਰੀਦ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ। ਮੇਰਾ ਉਦੇਸ਼ ਪੀਏਐੱਫਸੀ ਨੂੰ ਵਿੱਤੀ ਤੌਰ ‘ਤੇ ਸਵੈ-ਟਿਕਾਊ ਬਣਾਉਣਾ ਹੈ।”

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪੀਏਐੱਫਸੀ ਦੇ ਨਵੇਂ ਚੇਅਰਮੈਨ ਨੂੰ ਆਸ਼ੀਰਵਾਦ ਦੇਣ ਵਾਲਿਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ, ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਡਿਊਟੀ ਅਫਸਰ (ਓਐਸਡੀ) ਪ੍ਰੋਫੈਸਰ ਓਮਕਾਰ ਸਿੰਘ ਸਿੱਧੂ ਤੋਂ ਇਲਾਵਾ ਪੀਏਐੱਫਸੀ ਦੇ ਸੀਨੀਅਰ ਅਧਿਕਾਰੀ ਹਾਜ਼ਰ ਹੋਏ।

ਜ਼ਿਕਰਯੋਗ ਹੈ ਕਿ ਸੰਧੂ ਨੇ ਆਪਣਾ ਸਿਆਸੀ ਕਰੀਅਰ 2015 ‘ਚ ਆਮ ਆਦਮੀ ਪਾਰਟੀ (ਆਪ) ਨਾਲ ਸ਼ੁਰੂ ਕੀਤਾ ਸੀ ਅਤੇ ਉਹ ‘ਆਪ’ ਪੰਜਾਬ ਦੇ ਬੁਲਾਰੇ ਵੀ ਹਨ। ਉਨ੍ਹਾਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਵੋਟਰਾਂ ਨਾਲ ਤਾਲਮੇਲ ਸਦਕਾ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਧੂਰੀ ਹਲਕੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

Check Also

ISRO ਦੇ ਸਾਬਕਾ ਵਿਗਿਆਨੀ ਨੂੰ ਝੂਠੇ ਕੇਸ ‘ਚ ਫਸਾਇਆ, SC ਨੇ ਦੋਸ਼ੀਆਂ ਦੀ ਜ਼ਮਾਨਤ ਕੀਤੀ ਰੱਦ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਸਾਬਕਾ ਵਿਗਿਆਨੀ ਨੰਬੀ ਨਾਰਾਇਣਨ …

Leave a Reply

Your email address will not be published. Required fields are marked *