ਜੱਗੂ ਭਗਵਾਨਪੁਰੀਆ ਨੂੰ ਹੋਈ 12 ਸਾਲ ਦੀ ਕੈਦ ਦੀ ਸਜ਼ਾ

TeamGlobalPunjab
1 Min Read

ਅੰਮ੍ਰਿਤਸਰ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਥਿਆਰਾਂ ਤੇ ਹੈਰੋਇਨ ਦੇ ਮਾਮਲੇ ‘ਚ ਅੰਮ੍ਰਿਤਸਰ ਦੇ ਐਡੀਸ਼ਨਲ ਸੈਸ਼ਨ ਜੱਜ ਐਸਐਸ ਬਾਜਵਾ ਵੱਲੋਂ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਡੇਢ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਗਿਆ ਹੈ।

ਦੱਸਣਯੋਗ ਹੈ ਕਿ ਜੁਲਾਈ 2015 ਵਿੱਚ ਕੱਥੂਨੰਗਲ ਥਾਣੇ ਦੀ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਿਕ ਸਬੂਤਾਂ ਦੀ ਘਾਟ ਹੋਣ ਕਾਰਨ ਜੱਗੂ ਦੇ ਕੁਝ ਸਾਥੀ ਬਰੀ ਹੋ ਗਏ ਹਨ। ਕਾਬਿਲੇਗੌਰ ਹੈ ਕਿ ਜੱਗੂ ਭਗਵਾਨਪੁਰੀਆਂ ਇਸ ਵੇਲੇ ਪਟਿਆਲਾ ਜੇਲ੍ਹ ਚ ਬੰਦ ਹੈ। ਸਾਲ 2015 ਚ ਹਥਿਆਰ ਤੇ ਨਸ਼ਾ ਬਰਾਮਦ ਹੋਣ ਦੇ ਮਾਮਲੇ ’ਚ ਇਹ ਸਜਾ ਸੁਣਾਈ ਗਈ ਹੈ।

Share this Article
Leave a comment