ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ, ਕਿਸਾਨ ਆਗੂਆਂ ਨੂੰ ਹਸਪਤਾਲ ‘ਚ ਨਹੀਂ ਹੋਣ ਦਿੱਤਾ ਦਾਖਲ

Global Team
2 Min Read

ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚੋਂ ਹੀ ਭੁੱਖ ਹੜਤਾਲ ਜਾਰੀ ਹੈ। ਬੀਤੇ ਦਿਨ ਉਨ੍ਹਾਂ ਨੇ ਭੁੱਖ ਹੜਤਾਲ ‘ਤੇ ਬੈਠਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਡੱਲੇਵਾਲ ਨੂੰ ਹਿਰਾਸਤ ਦੇ ਵਿੱਚ ਲੈ ਲਿਆ। ਇਥੋਂ ਤੱਕ ਕਿ ਡੱਲੇਵਾਲ ਦੀ ਕੋਈ ਫਾਈਲ ਵੀ ਹਾਲੇ ਤੱਕ ਡੀਐਮਸੀ ਹਸਪਤਾਲ ਦੇ ਵਿੱਚ ਨਹੀਂ ਬਣਾਈ ਗਈ ਹੈ।

ਪੁਲਿਸ ਵਲੋਂ ਉਹਨਾਂ ਨੂੰ ਐਮਰਜੈਂਸੀ ਵਾਰਡ  ਵਿੱਚ ਰੱਖਿਆ ਗਿਆ ਹੈ ਅਤੇ ਲਗਾਤਾਰ ਡੱਲੇਵਾਲ ‘ਤੇ ਭੁੱਖ ਹੜਤਾਲ ਤੋੜਨ ਸਬੰਧੀ ਪ੍ਰਸ਼ਾਸਨ ਵੱਲੋਂ ਦਬਾਅ ਬਣਾਇਆ ਜਾ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਆਰ-ਪਾਰ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਹਨਾਂ ਨਾਲ ਸਹੀ ਤਰ੍ਹਾਂ ਮੁਲਾਕਾਤ ਵੀ ਨਹੀਂ ਕਰਨ ਦਿੱਤੀ ਜਾ ਰਹੀ। ਹਾਲਾਂਕਿ ਉਹਨਾਂ ਕਿਹਾ ਕਿ ਅਸੀਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਾਲ ਸੰਬੰਧਿਤ ਹਾਂ ਪਰ ਇਸ ਦੇ ਬਾਵਜੂਦ ਕਿਸਾਨਾਂ ਦੀ ਮੰਗਾਂ ਸਾਰੀਆਂ ਇੱਕੋ ਹੀ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਰਾਸ਼ਟਰਪਤੀ ਤੱਕ ਵੀ ਉਹਨਾਂ ਨੇ ਆਪਣੇ ਮੰਗ ਪੱਤਰ ਪਹੁੰਚਾਏ ਹਨ ਪਰ ਕਿਸਾਨਾਂ ਦੀ ਕਿਸੇ ਵੀ ਗੱਲ ‘ਤੇ ਗੌਰ ਨਹੀਂ ਫਰਮਾਈ ਜਾ ਰਹੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਖਨੌਰੀ ਬਾਰਡਰ ‘ਤੇ ਡੱਲੇਵਾਲ ਵੱਲੋਂ ਅਣਮਿੱਥੇ ਸਮੇਂ ਦੇ ਲਈ ਭੁੱਖ ਹੜਤਾਲ ਕਰਕੇ ਮਰਨ ਵਰਤ ‘ਤੇ ਬੈਠਣਾ ਸੀ। ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਹਨਾਂ ਨੂੰ ਧਰਨੇ ਵਾਲੀ ਥਾਂ ਤੋਂ ਚੁੱਕ ਕੇ ਹਿਰਾਸਤ ਦੇ ਵਿੱਚ ਲੈ ਲਿਆ ਅਤੇ ਡੀਐਮਸੀ ਹਸਪਤਾਲ ‘ਚ ਦਾਖਲ ਕਰਵਾ ਦਿੱਤਾ। ਇਸ ਮਾਮਲੇ ‘ਚ ਹਾਲੇ ਤੱਕ ਪੁਲਿਸ ਦਾ ਕੋਈ ਵੀ ਸਪੱਸ਼ਟੀਕਰਨ ਸਾਫ ਨਹੀਂ ਆਇਆ ਹੈ। ਸਿਰਫ ਪੁਲਿਸ ਨੇ ਕਿਹਾ ਹੈ ਕਿ ਅਸੀਂ ਸਿਹਤ ਨੂੰ ਲੈ ਕੇ ਉਹਨਾਂ ਨੂੰ ਡੀਐਮਸੀ ਲਿਆਂਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment