ਚੰਡੀਗੜ੍ਹ: ਸੈਕਟਰ 26 ਵਿਖੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿਚ ਹਿੱਸਾ ਲੈਣ ਲਈ ਪੁੱਜ ਚੁੱਕੇ ਹਨ। ਉਨ੍ਹਾਂ ਨੂੰ ਇਕ ਐਂਬੂਲੈਂਸ ਬੈੱਡ ਰਾਹੀਂ ਇਥੇ ਲਿਆਂਦਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਕਾਕਾ ਸਿੰਘ ਕੋਟਲਾ ਅਭਿਮੰਨੂ ਆਦਿ ਹੋਰ ਆਗੂ ਵੀ ਹਨ।
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਹਿੱਸਾ ਲੈਣ ਲਈ ਪਹੁੰਚੇ ਹਨ। ਮੀਟਿੰਗ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਆਪਣੀ ਕੇਂਦਰੀ ਟੀਮ ਦੇ ਅਧਿਕਾਰੀਆਂ ਨਾਲ ਪੁੱਜੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ ਕੇ. ਪੀ. ਸਿਨਹਾ, ਅਨੁਰਾਗ ਵਰਮਾ ਅਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਮੀਟਿੰਗ ਦਾ ਹਿੱਸਾ ਬਣੇ ਹਨ।
ਕਿਸਾਨਾਂ ਦੇ ਵੱਲੋਂ ਮੀਟਿੰਗ ‘ਚਿ 28 ਨੁਮਾਇੰਦੇ ਮੌਜੂਦ ਰਹਿਣਗੇ। ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਵੱਲੋਂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਨਜ਼ੂਰ ਮੋਰਚੇ ਦੇ ਵੱਲੋਂ ਸਰਵਣ ਸਿੰਘ ਪੰਧੇਰ ਇਸ ਦੀ ਅਗਵਾਈ ਕਰਨਗੇ । ਮੀਟਿੰਗ ਵਿੱਚ ਕਿਸਾਨਾਂ ਵੱਲੋਂ ਫਸਲਾਂ ‘ਤੇ MSP ਗਰੰਟੀ ਕਾਨੂੰਨ ਦੀ ਮੰਗ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਰਵਣ ਸਿੰਘ ਪੰਧੇਰ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਕੋਈ ਹੱਲ ਨਹੀਂ ਨਿਕਲਿਆ ਤਾਂ 25 ਫਰਵਰੀ ਨੂੰ ਦਿੱਲੀ ਕੂਚ ਕੀਤਾ ਜਾਵੇਗਾ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।