ਲੁਧਿਆਣਾ: ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੋਂ ਹਿਰਾਸਤ ਵਿੱਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ’ਚੋਂ ਆਜ਼ਾਦ ਹੋ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਸੀ। ਪੰਜਾਬ ਪੁਲਿਸ ਡੱਲੇਵਾਲ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਈ। ਜਿਸ ਤੋਂ ਬਾਅਦ ਕਿਸਾਨ ਡੱਲੇਵਾਲ ਨੂੰ ਲੈਣ ਲਈ ਖਨੌਰੀ ਸਰਹੱਦ ਤੋਂ ਲੁਧਿਆਣਾ ਲਈ ਰਵਾਨਾ ਹੋਏ ਸਨ।
ਡੱਲੇਵਾਲ ਨੇ ਹਸਪਤਾਲ ਦੇ ਬਾਹਰ ਮੌਜੂਦ ਕਿਸਾਨ ਆਗੂਆਂ ਨੂੰ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਦਾ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਨਾ ਕੀਤਾ ਜਾਵੇ। ਉਹ ਬਾਹਰ ਆਉਂਦੇ ਹੀ ਸੰਬੋਧਨ ਕਰਨਗੇ ਅਤੇ ਖਨੌਰੀ ਬਾਰਡਰ ਲਈ ਰਵਾਨਾ ਹੋਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।