ਜਗਜੀਤ ਸਿੰਘ ਡੱਲੇਵਾਲ ਦਾ ਲੋਕਾਂ ਨੂੰ ਸੰਦੇਸ਼, 12 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਹੋਣ ਵਾਲੀ ਮਹਾ ਪੰਚਾਇਤ ਵਿੱਚ ਜ਼ਰੂਰ ਹੋਣ ਸ਼ਾਮਿਲ

Global Team
3 Min Read

ਖਨੌਰੀ ਸਰਹੱਦ:ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੱਜ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ਤੋਂ ਜਨਤਾ ਨੂੰ ਸੰਦੇਸ਼ ਦਿੱਤਾ। ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ਤੋਂ ਲੋਕਾਂ ਨੂੰ ਸਬੰਧੋਨ ਕਰਦੇ ਹੋਏ 12 ਫਰਵਰੀ ਨੂੰ ਖਨੌਰੀ ਬਾਰਡਰ ਵਿਖੇ ਹੋਣ ਵਾਲੀ ਮਹਾ ਪੰਚਾਇਤ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।

ਜਗਜੀਤ ਸਿੰਘ ਡੱਲੇਵਾਲ ਨੇ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਦੇਸ਼ ਵਿੱਚ ਇੱਕ ਭਾਵਨਾ ਹੈ ਕਿ ਦੇਸ਼ ਨੂੰ ਐਮਐਸਪੀ ਗਾਰੰਟੀ ਕਾਨੂੰਨ ਮਿਲਣਾ ਚਾਹੀਦਾ ਹੈ। ਜਦੋਂ ਆਖਰੀ ਅੰਦੋਲਨ ਮੁਲਤਵੀ ਕੀਤਾ ਗਿਆ ਸੀ, ਤਾਂ ਦੂਜੇ ਰਾਜਾਂ ਨੇ ਸ਼ਿਕਾਇਤ ਕੀਤੀ ਸੀ ਕਿ ਪੰਜਾਬ ਦੇ ਲੋਕ ਅੰਦੋਲਨ ਨੂੰ ਚੌਰਾਹੇ ‘ਤੇ ਛੱਡ ਰਹੇ ਹਨ। ਅਸੀਂ ਚਾਹੁੰਦੇ ਸੀ ਕਿ ਪੰਜਾਬ ‘ਤੇ ਅਜਿਹੇ ਦੋਸ਼ ਨਾ ਲਗਾਏ ਜਾਣ। ਪੂਰੇ ਦੇਸ਼ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਲੋੜ ਹੈ। ਪੰਜਾਬ ਦੇ ਪਾਣੀ ਨੂੰ ਬਚਾਉਣ ਲਈ, ਪੰਜਾਬ ਨੂੰ ਵੀ MSP ਦੀ ਲੋੜ ਹੈ। ਇਸ ਲਈ ਮੈਂ ਜੋ ਵੀ ਕਰ ਸਕਦਾ ਸੀ, ਮੈਂ ਉਹ ਕੀਤਾ। ਹਾਲਾਂਕਿ, ਮੈਂ ਇਹ ਵੀ ਕਹਿਣਾ ਚਾਹੁੰਦਾ ਹਾਂ ਕਿ ਮੈਂ ਇਹ ਖੁਦ ਨਹੀਂ ਕੀਤਾ, ਪਰ ਪਰਮਾਤਮਾ ਨੇ ਸਾਨੂੰ ਇਹ ਕਰਨ ਲਈ ਮਜਬੂਰ ਕੀਤਾ। ਕਰਨ ਵਾਲਾ ਵਾਹਿਗੁਰੂ ਹੈ। ਮੈਂ ਇਸ ਲਈ ਪੂਰੇ ਦੇਸ਼ ਦਾ ਧਨਵਾਦ ਕਰਨਾ ਚਾਹੁੰਦਾ ਹਾਂ।

ਡੱਲੇਵਾਲ ਨੇ ਕਿਹਾ ਕਿ 18 ਜਨਵਰੀ ਦੀ ਰਾਤ ਨੂੰ ਕੇਂਦਰ ਦਾ ਪੱਤਰ ਮਿਲਿਆ ਸਾਰਿਆਂ ਦੀ  ਮੰਗ ਤੋਂ ਬਾਅਦ ਮੈਂ ਸਿਰਫ ਮੈਡੀਕਲ ਸਹਾਇਤਾ ਲਈ ਸੀ, ਪਰ ਮਰ.ਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ। 14 ਫਰਵਰੀ ਦੀ ਮੀਟਿੰਗ ਵਿੱਚ ਸਿਹਤ ਨਾਂ ਠੀਕ ਹੋਣ ਕਰਕੇ ਨਹੀਂ ਜਾ ਸਕਦਾ। ਅੱਜ ਖਨੌਰੀ ਬਾਰਡਰ ਉੱਤੇ ਮਹਾਰਾਜ ਪ੍ਰਕਾਸ਼ ਹੋਣਗੇ  ਅਤੇ 30 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਰੱਬ ਦਾ ਸ਼ੁਕਰਾਨਾ ਕਰਾਂਗੇ ਕਿ ਸਰਕਾਰ ਨੂੰ ਮਹਾਰਾਜ ਸਮੱਤ ਬਖ਼ਸ਼ੇ।

ਇਹ ਹੋਣਗੇ ਆਉਣ ਵਾਲੇ ਪ੍ਰੋਗਰਾਮ 

ਦਸ ਦਈਏ ਕਿ  ਕਿਸਾਨ ਅੰਦੋਲਨ ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ 11 ਤੋਂ 13 ਫਰਵਰੀ ਤੱਕ ਤਿੰਨ ਮਹਾਪੰਚਾਇਤਾਂ ਹੋਣਗੀਆਂ। ਰਤਨਾਪੁਰਾ ਮੋਰਚੇ ‘ਤੇ 11 ਫਰਵਰੀ ਨੂੰ ਮਹਾਪੰਚਾਇਤ ਹੋਵੇਗੀ। ਇਸ ਦੇ ਲਈ ਰਾਜਸਥਾਨ ਦੇ ਹਨੂੰਮਾਨਗੜ੍ਹ ਅਤੇ ਸ਼੍ਰੀਗੰਗਾਨਗਰ ਜ਼ਿਲ੍ਹਿਆ ਦੇ ਹਰ ਪਿੰਡ ਵਿੱਚ ਕਿਸਾਨਾਂ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚਾ ਵੱਲੋਂ 12 ਫਰਵਰੀ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਹਰਿਆਣਾ ਦੇ ਹਿਸਾਰ ਵਿਖੇ ਕਿਸਾਨਾਂ ਦੀ ਮੀਟਿੰਗ ਕਰਕੇ ਪਿੰਡ-ਪਿੰਡ ਡਿਊਟੀਆਂ ਲਗਾਈਆਂ ਗਈਆਂ ਹਨ। ਜਦੋਂ ਕਿ 13 ਫਰਵਰੀ ਨੂੰ ਸ਼ੰਭੂ ਵਿੱਚ ਮਹਾਪੰਚਾਇਤ ਹੋਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment