ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ, ਭਾਵੁਕ ਹੋਇਆ ਸਾਰਾ ਪਰਿਵਾਰ

TeamGlobalPunjab
1 Min Read

ਸੰਗਰੂਰ : ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਜਗਮੇਲ ਸਿੰਘ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਸਰਕਾਰ ਨਾਲ ਹੋਏ ਸਮਝੋਤੇ ਤੋਂ ਬਾਅਦ ਮ੍ਰਿਤਕ  ਦੇਹ ਅੱਜ ਪੋਸਟਮਾਰਟਮ ਕਰਨ ਉਪਰੰਤ ਪਿੰਡ ਲਿਆਂਦੀ ਗਈ ਜਿੱਥੇ ਜਗਮੇਲ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਪੰਜਾਬ ਸਰਕਾਰ ਨੇ ਜਗਮੇਲ ਸਿੰਘ ਦੇ ਪਰਿਵਾਰ ਨੂੰ 20 ਲੱਖ ਦਾ ਮੁਆਵਜ਼ਾ ਅਤੇ ਪਤਨੀ ਮਨਜੀਤ ਕੌਰ ਨੂੰ ਸਰਕਾਰੀ ਨੌਕਰੀ ਦਾ ਵਾਅਦਾ ਕੀਤਾ ਹੈ। ਇਸ ਤੋਂ ਬਾਅਦ ਪਰਿਵਾਰ ਨੇ ਧਰਨਾ ਖਤਮ ਕਰ ਦਿੱਤਾ ਸੀ।

ਮੁਆਵਜ਼ੇ ਵਿੱਚ ਪੰਜਾਬ ਸਰਕਾਰ ਨੇ ਜਗਮੇਲ ਸਿੰਘ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦੀ ਵੀ ਗੱਲ ਕੀਤੀ ਤੇ ਉਸ ਦੇ ਘਰ ਦੀ ਮੁਰੰਮਤ ਲਈ ਵੀ 1.25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪਰਿਵਾਰ ਨੂੰ ਮੁਆਵਜ਼ੇ ਵਿੱਚ ਸਭ ਕੁਝ ਦੇਣ ਦਾ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਕੈਪਟਨ ਸੰਦੀਪ ਸੰਧੂ ਤੇ ਹੋਰ ਕੈਬਨਿਟ ਮੰਤਰੀਆਂ ਵੱਲੋਂ ਕੀਤਾ ਗਿਆ ਸੀ। ਇਹ ਸਭ ਸ਼ਰਤਾਂ ਮਨਜ਼ੂਰ ਹੋਣ ਤੋਂ ਬਾਅਦ ਜਗਮੇਲ ਸਿੰਘ ਦੇ ਪਰਿਵਾਰ ਨੇ ਧਰਨਾ ਪ੍ਰਦਰਸ਼ਨ ਖਤਮ ਕਰਨ ਦਾ ਫੈਸਲਾ ਕੀਤਾ ਸੀ।

Share this Article
Leave a comment