ਜਗਮੀਤ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

Rajneet Kaur
1 Min Read

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫੇ ਦੇ ਕੇ ਮੰਗ ਪੱਤਰ ਵੀ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂਮ ਕਿਸੇ ਅਹੁਦੇ ਦਾ ਲਾਲਚ ਨਹੀਂ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਤੇ ਪੰਥਕ ਏਕਤਾ ਦੇ ਲਈ ਕੰਮ ਕਰਦੇ ਰਹਿਣਗੇ। ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਕੰਮ ਕਰਨਗੇ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ।

ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕੀਤੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਲਿਖਤੀ ਜਵਾਬ ਪਾਰਟੀ ਨੂੰ ਭੇਜ ਦਿੱਤਾ ਹੈ । ਉਨ੍ਹਾਂ ਦੇ ਖਿਲਾਫ ਕੂੜ ਪ੍ਰਚਾਰ ਦੀ ਸਾਜਿਸ਼ ਹੋ ਰਹੀ ਹੈ। ਆਉਣ ਵਾਲੇ ਦਿਨ੍ਹਾਂ ‘ਚ  ਉਹ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਲੀਡਰਾਂ ਨੂੰ ਇਕੱਠਾ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਰਹਿਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment