NDP ਆਗੂ ਜਗਮੀਤ ਸਿੰਘ ਨੇ ਮੋਦੀ ਸਰਕਾਰ ਨੂੰ ਕੀਤੀ ਵੱਡੀ ਅਪੀਲ

TeamGlobalPunjab
2 Min Read

ਓਟਵਾ: ਭਾਰਤ ਦੇ ਕਈ ਸੂਬਿਆਂ ‘ਚ ਰਾਮ ਨੌਮੀ ਮੌਕੇ ਹੋਈ ਹਿੰਸਾ ਤੋਂ ਬਾਅਦ ਐੱਨਡੀਪੀ ਆਗੂ ਜਗਮੀਤ ਸਿੰਘ ਨੇ ਮੁਸਲਮਾਨਾਂ ਖਿਲਾਫ ਵੱਧ ਰਹੀਆਂ ਹਿੰਸਕ ਘਟਨਾਵਾਂ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਐਨਡੀਪੀ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਵਿੱਚ ਮੁਸਲਿਮ ਵਿਰੋਧੀ ਭਾਵਨਾ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਵੱਡੇ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਐੱਨਡੀਪੀ ਆਗੂ ਜਗਮੀਤ ਸਿੰਘ ਨੇ ਇਸ ਮੁੱਦੇ ਨੂੰ ਲੈ ਕੇ ਟਵੀਟ ਕਰਕੇ ਲਿਖਿਆ, ‘ਭਾਰਤ ਵਿੱਚ ਮੁਸਲਮਨਾਂ ਨੂੰ ਨਿਸ਼ਾਨਾ ਬਣਾ ਕੇ ਹੋ ਰਹੀ ਹਿੰਸਾ ਦੀਆਂ ਤਸਵੀਰਾਂ ਤੇ ਵੀਡੀਓ ਦੇਖ ਕੇ ਉਹ ਬਹੁਤ ਪਰੇਸ਼ਾਨ ਹਨ।’

ਇਸ ਤੋਂ ਇਲਾਵਾ ਉਨ੍ਹਾਂ ਅੱਗੇ ਲਿਖਿਆ ਕਿ, ‘ਮੋਦੀ ਸਰਕਾਰ ਨੂੰ ਮੁਸਲਿਮ-ਵਿਰੋਧੀ ਭਾਵਨਾਵਾਂ ਨੂੰ ਭੜਕਣ ਤੋਂ ਰੋਕਣਾ ਚਾਹੀਦਾ ਹੈ। ਦੇਸ਼ ‘ਚ ਮਨੁੱਖੀ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨਾਂ ਨੇ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਦੁਨੀਆ ਭਰ ਵਿੱਚ ਸ਼ਾਂਤੀ ਲਈ ਆਪਣੀ ਮਜ਼ਬੂਤ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਭਾਰਤ ਵਿੱਚ ਰਾਮ ਨੌਮੀ ਮੌਕੇ ਕਈ ਸੂਬਿਆਂ ਵਿੱਚ ਹਿੰਸਾ ਦੀਆਂ ਘਟਨਾਵਾਂ ਵਾਪਰੀਆਂ ਸਨ, ਜਿਸ ਨੂੰ ਲੈ ਕੇ ਕੈਨੇਡੀਅਨ ਆਗੂ ਨੇ ਚਿੰਤਾ ਜ਼ਾਹਰ ਕੀਤੀ ਹੈ।

ਇਹ ਵੀ ਦੱਸਣਯੋਗ ਹੈ ਕਿ ਜਗਮੀਤ ਸਿੰਘ ਦਾ ਪਿਛੋਕੜ ਪੰਜਾਬ ਦੇ ਬਰਨਾਲਾ ਜ਼ਿਲੇ ਵਿੱਚ ਪੈਂਦੇ ਠੀਕਰੀਵਾਲ ਪਿੰਡ ਦਾ ਹੈ ਤੇ ਦਸੰਬਰ 2013 ਵਿੱਚ ਸਿੰਘ ਨੂੰ ਅੰਮ੍ਰਿਤਸਰ ਆਉਣ ਲਈ ਭਾਰਤ ਸਰਕਾਰ ਨੇ ਵੀਜ਼ਾ ਨਹੀਂ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਸੀ ਉਹ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਦਵਾਉਣ ਦੀ ਗੱਲ ਕਰਦੇ ਨੇ ਤਾਂ ਹੀ ਭਾਰਤ ਸਰਕਾਰ ਉਨ੍ਹਾਂ ਤੋਂ ਨਾਰਾਜ਼ ਹੈ।

Share This Article
Leave a Comment