ਕੈਨੇਡਾ ‘ਚ ਜਗਮੀਤ ਸਿੰਘ ਦੀ ਜਾਨ ਨੂੰ ਖਤਰਾ!

Prabhjot Kaur
2 Min Read
ਜਗਮੀਤ ਸਿੰਘ (ਬਰਨਬੀ)

ਓਟਵਾ : ਐਨਡੀਪੀ ਆਗੂ ਜਗਮੀਤ ਸਿੰਘ ਉਨ੍ਹਾਂ ਸਿੱਖਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੂੰ 18 ਜੂਨ, 2023 ਨੂੰ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੀ ਪਾਰਕਿੰਗ ਵਿੱਚ  ਹਰਦੀਪ ਸਿੰਘ ਨਿੱਝਰ ਦਿੇ ਕਤਲ ਤੋਂ ਬਾਅਦ ਉਨ੍ਹਾਂ ਦੀ ਜਾਨ ਨੂੰ ਖਤਰਾ ਹੋਣ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ।

ਮੰਗਲਵਾਰ ਨੂੰ ਟੋਰਾਂਟੋ ਸਟਾਰ ਦੀ ਰਿਪੋਰਟ ਮੁਤਾਬਕ ਵਿਦੇਸ਼ੀ ਦਖਲਅੰਦਾਜ਼ੀ ਦੀ ਪੁੱਛਗਿੱਛ ਦੌਰਾਨ ਇਸ ਸਬੰਧ ਖੁਲਾਸਾ ਹੋਇਆ। ਹੋਗ ਕਮਿਸ਼ਨ ਨੇ ਜਾਂਚ ਵਿੱਚ ਸ਼ਾਮਲ ਸਿੱਖ ਸੰਗਠਨਾਂ ਦੇ ਵਕੀਲ ਵੱਲੋਂ ਜਗਮੀਤ ਸਿੰਘ ਨੂੰ ਨਾਲ ਸਬੰਧਤ ਦਾਅਵਾ ਕੀਤਾ ਗਿਆ।ਜਗਮੀਤ ਸਿੰਘ ਦੀ ਪ੍ਰਿੰਸੀਪਲ ਸਕੱਤਰ ਐਨੀ ਮੈਕਗ੍ਰਾਅ ਨੂੰ ਜਦੋਂ ਸੰਭਾਵਤ ਖਤਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਨਾਲ ਸਬੰਧਤ ਮਸਲਾ ਹੋਣ ਕਾਰਨ ਉਹ ਕੁਝ ਵੀ ਕਹਿਣਾ ਨਹੀਂ ਚਾਹੁਣਗੇ।

‘ਟੋਰਾਂਟੋ ਸਟਾਰ’ ਦੀ ਰਿਪੋਰਟ ਕਹਿੰਦੀ ਹੈ ਕਿ ਨਿੱਝਰ ਕਤਲਕਾਂਡ ਮਗਰੋਂ ਕਈ ਕੈਨੇਡੀਅਨ ਸਿੱਖਾਂ ਨੂੰ ਸੰਭਾਵਤ ਖਤਰੇ ਬਾਰੇ ਚਿਤਾਵਨੀ ਦਿਤੀ ਗਈ ਅਤੇ ਜਗਮੀਤ ਸਿੰਘ ਉਨ੍ਹਾਂ ਵਿਚੋਂ ਇਕ ਸਨ। ਇੱਥੇ ਦੱਸਣਾ ਬਣਦਾ ਹੈ ਕਿ ਭਾਰਤ ਸਰਕਾਰ ਨੇ ਕਈ ਸਾਲ ਪਹਿਲਾਂ ਜਗਮੀਤ ਸਿੰਘ ਨੂੰ ਵੀਜ਼ਾ ਦੇਣ ਤੋਂ ਨਾਂਹ ਕਰ ਦਿਤੀ ਸੀ ਅਤੇ ਹੁਣ ਐਨ.ਡੀ.ਪੀ. ਆਗੂ ਦੀ ਜਾਨ ਖਤਰੇ ਵਿਚ ਹੋਣ ਦੇ ਗੁੱਝੇ ਭੇਤ ਤੋਂ ਪਰਦਾ ਉਠਦਾ ਨਜ਼ਰ ਆ ਰਿਹਾ ਹੈ। ਹਰਦੀਪ ਸਿੰਘ ਨਿੱਝਰ ਦਾ ਕਤਲ 18 ਜੂਨ, 2023 ਨੂੰ ਸਰੀ ਦੇ ਗੁਰੂ ਨਾਨਕ ਸਿੱਖ ਗੁਰਦਵਾਰਾ ਦੀ ਪਾਰਕਿੰਗ ਵਿਚ ਕੀਤਾ ਗਿਆ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment