ਕਾਂਗਰਸੀ ਲੀਡਰ ਜਗਮੋਹਨ ਸਿੰਘ ਕੰਗ ‘ਆਪ’ ‘ਚ ਹੋਏ ਸ਼ਾਮਲ

TeamGlobalPunjab
2 Min Read

ਚੰਡੀਗੜ੍ਹ: ਸੀਨੀਅਰ ਕਾਂਗਰਸੀ ਲੀਡਰ ਜਗਮੋਹਣ ਕੰਗ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਇਹ ਵੀ ਦੱਸਣਯੋਗ ਹੈ ਕਿ ਜਗਮੋਹਨ ਕੰਗ ਟਿਕਟ ਨਾਂ ਮਿਲਣ ਕਾਰਨ ਕਾਂਗਰਸ ਤੋ ਨਾਰਾਜ਼ ਸਨ। ਬੀਤੇ ਦਿਨੀਂ ਉਹਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਚੰਨੀ ‘ਤੇ ਵੱਡੇ ਇਲਜ਼ਾਮ ਵੀ ਲਾਏ ਸਨ।

ਇਸ ਦੌਰਾਨ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰਾਂ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਨੂੰ ‘ਆਪ’ ਪਰਿਵਾਰ ਵਿੱਚ ਸ਼ਾਮਲ ਕੀਤਾ। ਇਸ ਮੌਕੇ ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਮੌਜੂਦ ਸਨ।

ਜਗਮੋਹਨ ਸਿੰਘ ਕੰਗ ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦੇ ਮੀਤ ਪ੍ਰਧਾਨ ਦੇ ਅਹੁਦੇ ‘ਤੇ ਸਨ। ਉਹ 1992-97, 2002 ਤੋਂ 2007 ਅਤੇ 2012 ਤੋਂ 2017 ਤੱਕ ਤਿੰਨ ਵਾਰ ਵਿਧਾਇਕ ਰਹੇ ਅਤੇ 1992 ਤੋਂ 1995 ਤੱਕ ਕਾਂਗਰਸ ਸਰਕਾਰ ਵਿੱਚ ਮੰਤਰੀ ਵੀ ਰਹੇ ਸਨ।

- Advertisement -

ਕੰਗ ਨੂੰ ਪੰਜਾਬ ‘ਚ ਕਾਂਗਰਸ ਦਾ ਵੱਡਾ ਨੇਤਾ ਮੰਨਿਆ ਜਾਂਦਾ ਹੈ ਅਤੇ ਖਰੜ ਅਤੇ ਆਨੰਦਪੁਰ ਸਾਹਿਬ ਖੇਤਰ ਦੇ ਲੋਕਾਂ ਵਿਚ ਉਨਾਂ ਦੀ ਡੂੰਘੀ ਪਕੜ ਹੈ। ਉਨਾਂ ਦਾ ਛੋਟਾ ਪੁੱਤਰ ਅਮਰਿੰਦਰ ਸਿੰਘ ਕੰਗ ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿੰਗ ਦਾ ਸੂਬਾ ਜਨਰਲ ਸਕੱਤਰ ਸੀ।

ਉਨਾਂ ਨੇ ਦੇਸ਼ ਦੇ ਪ੍ਰਸਿੱਧ ਪੰਜਾਬ ਇੰਜਨੀਅਰਿੰਗ ਕਾਲਜ ਤੋਂ ਇੰਜਨੀਅਰਿੰਗ ਦੀ ਪੜਾਈ ਕੀਤੀ ਹੈ ਅਤੇ ਖਰੜ ਵਿਧਾਨ ਸਭਾ ਅਤੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀ ਰਾਜਨੀਤੀ ਵਿੱਚ ਪਿਛਲੇ 19 ਸਾਲਾਂ ਤੋਂ ਸਰਗਰਮ ਹਨ। ਇਸ ਦੇ ਨਾਲ ਹੀ ਉਨਾਂ ਦਾ ਵੱਡਾ ਪੁੱਤਰ ਯਾਦਵਿੰਦਰ ਸਿੰਘ ਕੰਗ ਜ਼ਿਲ੍ਹਾ ਪ੍ਰੀਸ਼ਦ (ਖਿਜਰਾਬਾਦ) ਦਾ ਮੈਂਬਰ ਹੈ ਅਤੇ ਇਲਾਕੇ ਦਾ ਸਰਗਰਮ ਕਾਂਗਰਸੀ ਨੇਤਾ ਹੈ।

ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਤੋਂ ਬਾਅਦ ਜਗਮੋਹਨ ਕੰਗ ਨੇ ਕਿਹਾ ਕਿ ਕਾਂਗਰਸ ਦੀ ਆਪਸੀ ਫੁੱਟ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ। ਕਾਂਗਰਸ ਹੁਣ ਮੌਕਾਪ੍ਰਸਤ ਅਤੇ ਸੱਤਾ ਦੇ ਲਾਲਚੀ ਲੋਕਾਂ ਦੀ ਪਾਰਟੀ ਬਣ ਗਈ ਹੈ। ਕੁਰਸੀ ਲਈ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਦਾ ਖਮਿਆਜਾ ਪੰਜਾਬ ਦੇ ਗਰੀਬਾਂ ਅਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਪੂਰੀ ਤਰਾਂ ਨਾਲ ਆਪਣੇ ਆਦਰਸਾਂ ਅਤੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ।

Share this Article
Leave a comment