ਅਧਿਆਪਕਾਂ ਨੇ ਪਟਿਆਲਾ ‘ਚ ਕੱਢੀ ‘ਜਾਗੋ’ ; ਸੂਬਾ ਸਰਕਾਰ ਨੂੰ ਲਾਹਨਤਾਂ ਪਾਉਂਦੇ ਹੋਏ ਪਾਈਆਂ ਬੋਲੀਆਂ, ਗਾਈਆਂ ਸਿੱਠਣੀਆਂ (VIDEO)

TeamGlobalPunjab
2 Min Read

ਪਟਿਆਲਾ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਧਿਆਪਕਾਂ ਦਾ ਰੋਹ ਸੂਬਾ ਸਰਕਾਰ ਖ਼ਿਲਾਫ਼ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਦੇਰ ਸ਼ਾਮੀਂ NSQF ਅਧਿਆਪਕਾਂ ਵਲੋਂ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਪਟਿਆਲਾ ਵਿਖੇ ‘ਜਾਗੋ’ ਕੱਢ ਕੇ ਪੰਜਾਬ ਸਰਕਾਰ ਨੂੰ ਕੁੰਭਕਰਨੀ  ਨੀਂਦ ਤੋਂ ਜਗਾਉਣ ਦੀ ਕੋਸ਼ਿਸ਼ ਕੀਤੀ ਗਈ। ਅਧਿਆਪਕਾਂ ਵਲੋਂ ਪਟਿਆਲਾ ਦੇ ‘ਦੁੱਖ ਨਿਵਾਰਨ ਚੌਂਕ ਤੋਂ ਫੁਹਾਰਾ ਚੌਂਕ’ ਤੱਕ ਜਾਗੋ ਕੱਢੀ ਗਈ, ਜਿਸ ਵਿੱਚ ਸੂਬੇ ਭਰ ਤੋਂ ਭਾਰੀ ਗਿਣਤੀ ਵਿੱਚ NSQF ਅਧਿਆਪਕ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ।

NSQF ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ, ਸੂਬਾ ਮੀਤ ਪ੍ਰਧਾਨ ਸਵਰਨਜੀਤ ਸਿੰਘ, ਸੂਬਾ ਮੀਤ ਪ੍ਰਧਾਨ ਨਵਨੀਤ ਕੁਮਾਰ, ਸਮੂਹ ਸੂਬਾ ਕਮੇਟੀ ਮੈਂਬਰਾਂ ਅਤੇ ਸਮੂਹ ਜਿਲਾ ਪ੍ਰਧਾਨਾਂ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿੱਚ ਹਰ ਇੱਕ ਕੰਮ ਨੂੰ ਪੂਰੀ ਤਨਦੇਹੀ ਨਾਲ ਕਰਦੇ ਆ ਰਹੇ ਹਾਂ ਪਰ ਪਿਛਲੇ ਸੱਤ ਸਾਲਾਂ ਤੋਂ ਸਾਡੀਆਂ ਮੰਗਾਂ ਦਾ ਇੱਕ ਵੀ ਹੱਲ ਨਹੀਂ ਕੀਤਾ ਗਿਆ ਜਿਸ ਕਰਕੇ ਅਧਿਆਪਕਾਂ ਵਿੱਚ ਭਾਰੀ ਰੋਸ ਹੈ ਅਤੇ ਅੱਜ ਆਪਣੀਆਂ ਮੰਗਾਂ ਦੇ ਹੱਲ ਨਾ ਮਿਲਣ ਕਰਕੇ ਅਧਿਆਪਕ 38 ਦਿਨ ਤੋਂ ਲਗਾਤਾਰ ਪਟਿਆਲਾ ਸ਼ਹਿਰ ਵਿੱਚ ਧਰਨਾ ਲਾਕੇ ਬੈਠੇ ਹਨ।

- Advertisement -

 

 

 

ਇੱਥੇ ਅਧਿਆਪਕ ਆਗੂਆਂ ਵਲੋਂ ਵੱਡੇ ਐਲਾਨ ਵੀ ਕੀਤੇ ਗਏ, ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ 21 ਜੁਲਾਈ ਨੂੰ ਪੂਰੇ ਪੰਜਾਬ ਭਰ ਤੋਂ NSQF ਅਧਿਆਪਕ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਪਟਿਆਲਾ ਦਾ ਰੁਖ ਕਰਨਗੇ। ਇਸ ਸੰਘਰਸ਼ ਵਿੱਚ NSQF ਅਧਿਆਪਕ ਜਥੇਬੰਦੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, SC BC ਅਧਿਆਪਕ ਯੂਨੀਅਨ ਪੰਜਾਬ, ਨਹਿਰੀ ਪਟਵਾਰ ਯੂਨੀਅਨ ਪੰਜਾਬ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਟੀਚਰ ਫ੍ਰੰਟ ਪੰਜਾਬ (1 ਅਤੇ 2) ETT ਅਧਿਆਪਕ ਯੂਨੀਅਨ ਪੰਜਾਬ, ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਆਦਿ ਜਥੇਬੰਦੀਆਂ ਵਲੋਂ ਵੀ ਡਟਵੀਂ ਹਮਾਇਤ ਕੀਤੀ ਜਾ ਰਹੀ ਹੈ।

Share this Article
Leave a comment