ਚੰਡੀਗੜ੍ਹ: ਪੰਜਾਬ ਦੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਸਿੱਖ ਆਗੂ ਨੇ ਕਿਹਾ ਕਿ ਅੱਜ 4 ਜਨਵਰੀ ਨੂੰ ਮੁਕੱਦਮਾ ਨੰਬਰ 31 1998 , ਸੈਕਸ਼ਨ 124A, 155A, 225, 511, 120B ਥਾਣਾ ਸੋਹਾਣਾ ਦੇ ਇੱਕ ਕੇਸ ਵਿੱਚ ਵਧੀਕ ਸੈਸ਼ਮ ਜੱਜ ਕ੍ਰਿਸ਼ਨ ਕੁਮਾਰ ਸਿੰਗਲਾ ਵੱਲੋਂ ਦੋਸ਼ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬੇਅੰਤ ਸਿੰਘ ਕਤਲ ਮਾਮਲੇ ਤੋਂ ਇਲਾਵਾ ਭਾਈ ਜਗਤਾਰ ਸਿੰਘ ਹਵਾਰਾ ‘ਤੇ ਹੁਣ ਸਿਰਫ ਖਰੜ ਥਾਣੇ ਦੇ ਕੇਸ ਪੈਡਿੰਗ ਪਿਆ ਹੈ ਬਾਕੀ ਸਾਰੇ ਕੇਸਾਂ ਵਿੱਚ ਉਹ ਬਰੀ ਹੋ ਚੁੱਕੇ ਹਨ।
ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਦੀ ਲਾਪਰਵਾਹੀ ਸਾਹਮਣੇ ਆਈ। ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਿਸੇ ਵੀ ਦੋਸ਼ੀ ਵਿਰੁੱਧ ਦੇਸ਼ਧ੍ਰੋਹ ਅਤੇ ਜਾਤੀ-ਧਰਮ ਦੇ ਆਧਾਰ ‘ਤੇ ਦੁਸ਼ਮਣੀ ਵਧਾਉਣ ਦੀ ਧਾਰਾ ਤਹਿਤ ਕੇਸ ਦਰਜ ਕਰਨ ਤੋਂ ਪਹਿਲਾਂ ਸਰਕਾਰ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਪਰ ਪੁਲਿਸ ਨੇ ਇਹ ਮਨਜ਼ੂਰੀ ਨਹੀਂ ਲਈ। ਜਿਸ ਤੋਂ ਬਾਅਦ ਪੁਲਿਸ ਨੂੰ ਅਦਾਲਤ ਦੇ ਹੁਕਮਾਂ ‘ਤੇ ਸਾਲ 2022 ‘ਚ ਚਾਰਜਸ਼ੀਟ ‘ਚੋਂ ਇਨ੍ਹਾਂ ਧਾਰਾਵਾਂ ਨੂੰ ਹਟਾਉਣਾ ਪਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।