ਲੁਧਿਆਣਾ ਬੰਬ ਧਮਾਕਾ ਮਾਮਲੇ ‘ਚੋਂ ਜਗਤਾਰ ਸਿੰਘ ਹਵਾਰਾ ਬਰੀ

TeamGlobalPunjab
1 Min Read

ਲੁਧਿਆਣਾ: ਸਾਲ 1995 ‘ਚ ਲੁਧਿਆਣਾ ਦੇ ਘੰਟਾ ਘਰ ਚੌਕ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ।

ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਇਸ ਮਾਮਲੇ ‘ਚ ਬਹਿਸ ਪਿਛਲੀ ਤਰੀਕਾਂ ਤੇ ਮੁਕੰਮਲ ਕਰ ਲਈ ਗਈ ਸੀ ਅਤੇ ਮਾਣਯੋਗ ਜੱਜ ਵੱਲੋਂ ਸੁਣਾਏ ਗਏ ਫ਼ੈਸਲੇ ‘ਚ ਭਾਈ ਹਵਾਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਭਾਈ ਹਵਾਰਾ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿਖੇ ਨਜ਼ਰਬੰਦ ਹਨ।

ਦੱਸਣਯੋਗ ਹੈ ਕਿ 1995 ‘ਚ ਲੁਧਿਆਣਾ ਦੇ ਘੰਟਾ ਘਰ ਚੌਕ ਵਿਖੇ ਹੋਏ ਬੰਬ ਧਮਾਕੇ ‘ਚ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਘਟਨਾ ਸਮੇਂ ਪੁਲਿਸ ਵੱਲੋਂ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਬਾਅਦ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਇਸ ਮਾਮਲੇ ‘ਚ ਨਾਮਜ਼ਦ ਕਰ ਦਿੱਤਾ ਗਿਆ ਸੀ।

ਉਨ੍ਹਾਂ ਖ਼ਿਲਾਫ਼ ਬਕਾਇਦਾ ਚਲਾਨ ਪੇਸ਼ ਕਰ ਕੇ ਮੁਕੱਦਮਾ ਚਲਾਇਆ ਜਾ ਰਿਹਾ ਸੀ। ਫਿਲਹਾਲ ਅਦਾਲਤ ਨੇ ਇਸ ਮਾਮਲੇ ‘ਚ ਭਾਈ ਹਵਾਰਾ ਨੂੰ ਬਰੀ ਕਰ ਦਿੱਤਾ ਹੈ।

- Advertisement -

Share this Article
Leave a comment