ਜਗਤਾਰ ਸਿੰਘ ਤਾਰਾ ਨੂੰ ਵੱਡੀ ਰਾਹਤ, ਅਦਾਲਤ ਨੇ ਇਸ ਮਾਮਲੇ ‘ਚੋਂ ਕੀਤਾ ਬਰੀ

Global Team
1 Min Read
Patiala: Police personnel take Jagtar Singh Tara to produce him before a local court in connection with the RSS leader Rulda Singh Murder case, in Patiala, Tuesday, March 25, 2025. (PTI Photo) (PTI03_25_2025_000325A)

ਜਲੰਧਰ: ਜਗਤਾਰ ਸਿੰਘ ਤਾਰਾ ਨੂੰ ਜਲੰਧਰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। 2009 ਵਿੱਚ ਭੋਗਪੁਰ ਥਾਣੇ ਵਿੱਚ ਯੂਏਪੀਏ (UAPA) ਅਤੇ ਅਸਲਾ ਐਕਟ ਦੀਆਂ ਧਾਰਾਵਾਂ 17, 18, 20 ਤਹਿਤ ਦਰਜ ਕੇਸ ਵਿੱਚ ਅੱਜ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।

ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਜਗਤਾਰ ਸਿੰਘ ਤਾਰਾ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ। ਜਗਤਾਰ ਸਿੰਘ ਵੱਲੋਂ ਵਕੀਲ ਐਸ.ਕੇ.ਐਸ. ਹੁੰਦਲ ਨੇ ਪੈਰਵਾਈ ਕੀਤੀ। ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਵਕੀਲ ਨੇ ਕੇਸ ਚੋਂ ਬਰੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ।

ਇਹ ਮਾਮਲਾ 28 ਸਤੰਬਰ 2009 ਨੂੰ ਦਰਜ ਹੋਇਆ ਸੀ, ਜਿਸ ਵਿੱਚ ਪੁਲਿਸ ਨੇ ਤਾਰਾ ’ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਫੰਡਿੰਗ ਦੇਣ ਦਾ ਇਲਜ਼ਾਮ ਲਗਾਇਆ ਸੀ। ਉਸ ਸਮੇਂ ਸਬੰਧਤ ਵਿਅਕਤੀਆਂ ਨੂੰ ਜੇਲ੍ਹ ਭੇਜਿਆ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment