UAPA ਮਾਮਲੇ ‘ਚੋਂ ਜਗਤਾਰ ਸਿੰਘ ਤਾਰਾ ਬਰੀ

Prabhjot Kaur
2 Min Read

ਜਲੰਧਰ:   ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਾਰਾ ਦੇ ਖਿਲਾਫ ਜਲੰਧਰ ਦੇਹਾਤ ਦੇ ਗੁਰਾਇਆ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਤਾਰਾ ਨੂੰ ਬਰੀ ਕਰ ਦਿੱਤਾ ਹੈ।

ਪਹਿਲਾਂ ਚਰਚਾ ਸੀ ਕਿ ਤਾਰਾ ਨੂੰ ਅਦਾਲਤ ਵਿੱਚ ਲਿਆਂਦਾ ਜਾਵੇਗਾ ਪਰ ਫਿਰ ਤਾਰਾ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਸਾਲ 2012 ਵਿੱਚ ਗੁਰਾਇਆ ਥਾਣੇ ਵਿੱਚ ਤਾਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ। 20 ਨੂੰ ਅਦਾਲਤ ਵਿੱਚ ਬਹਿਸ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਅੱਜ ਸੁਣਵਾਈ ਤੈਅ ਕੀਤੀ ਸੀ। ਅੱਜ ਤਾਰਾ ਨੂੰ ਅਦਾਲਤ ਵਿੱਚ ਬਰੀ ਕਰ ਦਿੱਤਾ ਗਿਆ।

20/21 ਜਨਵਰੀ 2004 ਦੀ ਅੱਧੀ ਰਾਤ ਨੂੰ ਬੁੜੈਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ, ਉਨ੍ਹਾਂ ਦੇ ਰਸੋਈਏ ਅਤੇ ਦੇਵ ਸਿੰਘ ਦੇਵੀ ਕਤਲ ਕੇਸ ਵਿੱਚ ਸ਼ਾਮਲ ਦੋਸ਼ੀ ਸੁਰੰਗ ਪੁੱਟ ਕੇ ਜੇਲ੍ਹ ਵਿੱਚੋਂ ਫਰਾਰ ਹੋ ਗਏ ਸਨ।

ਇਹਨਾਂ ਵਲੋਂ ਟਾਇਲਟ ਸੀਟ ਨੂੰ ਉਖਾੜ ਕੇ ਬੈਰਕ ਦੇ ਅੰਦਰ 94 ਫੁੱਟ ਲੰਬੀ ਸੁਰੰਗ ਪੁੱਟੀ ਸੀ। ਇਸ ਸੁਰੰਗ ਵਿੱਚ ਇੱਕ ਸਮੇਂ ਵਿੱਚ ਸਿਰਫ਼ ਇੱਕ ਵਿਅਕਤੀ ਹੀ ਜਾ ਸਕਦਾ ਸੀ। ਸੁਰੰਗ ਪੁੱਟਦੇ ਸਮੇਂ ਇਧਰ-ਉਧਰ ਮਿੱਟੀ ਨੂੰ ਡਿੱਗਣ ਤੋਂ ਰੋਕਣ ਲਈ ਇਸ ‘ਤੇ ਨਾਲੋ-ਨਾਲ ਮਿੱਟੀ ਪਾ ਦਿੰਦੇ ਸਨ। ਬੁੜੈਲ ਜੇਲ੍ਹ ਦੀ ਕੰਧ ਤੱਕ ਸੁਰੰਗ ਪੁੱਟੀ ਗਈ ਸੀ, ਜਿਸ ਤੱਕ ਪਹੁੰਚਣ ਤੋਂ ਬਾਅਦ ਉਹ ਕੰਧ ਟੱਪ ਕੇ ਫਰਾਰ ਹੋ ਗਏ ।

- Advertisement -

ਉਹਨਾਂ ਨੇ ਖੇਤਾਂ ਵੱਲ ਜਾਂਦੀ ਸੁਰੰਗ ਦਾ ਮੂੰਹ ਖੋਲ੍ਹਿਆ ਹੋਇਆ ਸੀ। ਉਥੋਂ ਨਿਕਲ ਕੇ ਉਹ 15-20 ਪੌੜੀਆਂ ਦੀ ਦੂਰੀ ‘ਤੇ ਪਹੁੰਚੇ ਅਤੇ ਕੰਧ ਟੱਪ ਕੇ ਭੱਜ ਗਏ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment