ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਏ ਹਨ। ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ ‘ਚ ਸ਼ਿਰਕਤ ਕਰਨ ਲਈ ਬਾਹਰ ਆਏ ਹਨ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿਤੀ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।
ਦਰਅਸਲ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਮਿਲੀ ਹੈ ਜੋ ਪਿੰਡ ਮੁਗਲ ਮਾਜਰੀ ਵਿਖੇ ਆਪਣੇ ਭਤੀਜੀ ਦੇ ਵਿਆਹ ਦੇ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਹਨ। ਇਸ ਮੌਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਵੱਡੀ ਤਾਦਾਦ ਦੇ ਵਿੱਚ ਪੁਲਿਸ ਫੋਰਸ ਨਾਲ ਉਸ ਜਗ੍ਹਾ ਉੱਤੇ ਮੌਜੂਦ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।