ਜੇਲ੍ਹ  ‘ਚ ਬੰਦ ਗੁਰਮੀਤ ਰਾਮ ਰਹੀਮ ਨਕਲੀ, ਡੇਰਾ ਪ੍ਰੇਮੀਆਂ ਨੇ ਦਿੱਤੇ ਸਬੂਤ, ਹਾਈ ਕੋਰਟ ‘ਚ ਪਟੀਸ਼ਨ ਦਾਇਰ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇਕ  ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਚ ਦੋਸ਼ ਲਾਇਆ ਗਿਆ ਹੈ ਕਿ ਰੋਹਤਕ ਜੇਲ੍ਹ  ‘ਚ ਬੰਦ ਗੁਰਮੀਤ ਰਾਮ ਰਹੀਮ ਨਕਲੀ ਹੈ। ਉਹ ਅਸਲੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਹੀਂ ਹੈ।

ਇਹ ਦਾਅਵਾ ਚੰਡੀਗੜ੍ਹ ‘ਚ ਰਹਿਣ ਵਾਲੇ ਡੇਰੇ ਦੇ ਸ਼ਰਧਾਲੂ ਅਸ਼ੋਕ ਕੁਮਾਰ ਤੇ ਕੁਝ ਹੋਰਨਾਂ ਨੇ ਕੀਤਾ ਹੈ।ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਜੇਲ੍ਹ ਤੋਂ ਬਾਹਰ ਆ ਕੇ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ‘ਚ ਰਹਿਣ ਵਾਲੇ ਰਾਮ ਰਹੀਮ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਡੇਰੇ ਦੀ ਗੱਦੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਹਰਿਆਣਾ ਸਰਕਾਰ, ਹਨੀਪ੍ਰੀਤ ਤੇ ਸਿਰਸਾ ਡੇਰਾ ਪ੍ਰਬੰਧਕ ਪੀਆਰ ਨੈਨ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਅਸਲੀ ਡੇਰਾ ਮੁਖੀ ਨੂੰ ਰਾਜਸਥਾਨ ਦੇ ਉਦੈਪੁਰ ਤੋਂ ਅਗਵਾ ਕੀਤਾ ਗਿਆ ਸੀ ਤੇ ਹੁਣ ਉਹ ਨਕਲੀ ਵਿਅਕਤੀ ਨੂੰ ਅਸਲੀ ਨਾਲ ਬਦਲਣ ਦੀ ਯੋਜਨਾ ਬਣਾ ਰਹੇ ਹਨ ਜਾਂ ਬਦਲ ਦਿੱਤਾ ਗਿਆ ਹੈ।

ਅਸ਼ੋਕ ਕੁਮਾਰ ਤੇ ਕੁਝ ਹੋਰਨਾਂ ਨੇ  ਦੋਸ਼ ਲਗਾਇਆ ਕਿ ਜੇਲ੍ਹ ਤੋਂ ਬਾਹਰ ਆਏ ਡੇਰਾ ਮੁਖੀ ਵਿਚ ਕਾਫੀ ਬਦਲਾਅ ਦੇਖੇ ਹਨ। ਉਨ੍ਹਾਂ ਨੇ ਹੁਣੇ ਜਿਹੇ ਕਥਿਤ ਡੇਰਾ ਮੁਖੀ ਦੀ ਵੀਡੀਓ ਜਾਰੀ ਕੀਤੀ ਹੈ, ਉਨ੍ਹਾਂ ਨੂੰ ਗੌਰ ਨਾਲ ਦੇਖਿਆ ਹੈ। ਡੇਰਾ ਮੁਖੀ ਦਾ ਕੱਦ ਇਕ ਇੰਚ ਵੱਧ ਗਿਆ ਹੈ। ਉਂਗਲੀਆਂ ਦੀ ਲੰਬਾਈ ਤੇ ਪੈਰਾਂ ਦਾ ਸਾਈਜ਼ ਵੀ ਵਧਿਆ ਹੋਇਆ ਹੈ। ਵੀਡੀਓ ਵਿਚ ਦਿਖ ਰਿਹਾ ਹੈ ਕਿ ਉਸ ਦੇ ਚਿਹਰੇ ਤੇ ਹੱਥਾਂ ਵਿਚ ਮਾਸਕਿੰਗ ਸੀ, ਜੋ ਬਦਲ ਗਈ।ਡੇਰਾ ਮੁਖੀ ਆਪਣੇ ਪਿੰਡ ਵਾਸੀਆਂ ਨੂੰ ਮਿਲਣ ਸਮੇਂ ਆਪਣੇ ਪੁਰਾਣੇ ਦੋਸਤਾਂ ਨੂੰ ਪਛਾਣ ਵੀ ਨਹੀਂ ਸਕਿਆ। ਜਸਟਿਸ ਕਰਮਜੀਤ ਸਿੰਘ ਸੋਮਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Check Also

ਬਾਬਾ ਰਾਮਦੇਵ ਨੇ ਖਰੀਦੀ ਮਹਿੰਦਰਾ XUV700,ਵੀਡੀਓ ਵਾਇਰਲ

ਨਵੀਂ ਦਿੱਲੀ: ਯੋਗ ਗੁਰੂ ਬਾਬਾ ਰਾਮਦੇਵ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ …

Leave a Reply

Your email address will not be published.