ਗੈਂਗਸਟਰ ਗੋਲਡੀ ਬਰਾੜ ਦੀ ਧਮਕੀ ਤੋਂ ਬਾਅਦ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਕਰਾਰਾ ਜਵਾਬ

Rajneet Kaur
2 Min Read

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਗੋਲਡੀ ਬਰਾੜ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਕਿਹਾ ਕਿ ਕੇਂਦਰੀ ਜੇਲ੍ਹ ਬਠਿੰਡਾ ਦਾ ਇਕ ਸਹਾਇਕ ਸੁਪਰਡੈਂਟ ਬਠਿੰਡਾ ਜੇਲ੍ਹ ਵਿੱਚ ਬੰਦ ਉਨ੍ਹਾਂ ਦੇ ਸਾਥੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਬਠਿੰਡਾ ’ਚ ਸਾਰਜ ਸੰਧੂ, ਬੌਬੀ ਮਲਹੋਤਰਾ ਤੇ ਜਗਰੋਸ਼ਨ ਹੁੰਦਲ ਨੂੰ ਤੰਗ ਕੀਤਾ ਜਾ ਰਿਹਾ ਹੈ। ਉਸ ਨੇ ਡੀਜੀਪੀ ਗੌਰਵ ਯਾਦਵ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕੀਤੀ ਕਿ ਜੇਲ੍ਹ ਦੇ ਡਿਪਟੀ ਸੁਪਰਡੈਂਟ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਜੇ ਕਾਰਵਾਈ ਨਹੀਂ ਹੁੰਦੀ ਤਾਂ ਇਸ ਮਾਮਲੇ ਵਿਚ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਭਰਾਵਾਂ ਦੀ ਜੇਲ੍ਹ ਬਦਲੀ ਜਾਵੇ ਤੇ ਡਿਪਟੀ ਸੁਪਰਡੈਂਟ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਜੇਕਰ ਉਨ੍ਹਾਂ ਦੇ ਭਰਾਵਾਂ ਦਾ ਕੋਈ ਨੁਕਸਾਨ ਹੋਇਆ ਤਾਂ ਉਸ ਦੀ ਜ਼ਿੰਮੇਵਾਰੀ ਪੁਲਿਸ ਦੀ ਹੋਵੇਗੀ।

ਜਿਸ ਤੋਂ ਬਾਅਦ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਗੋਲਡੀ ਬਰਾੜ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਟਵੀਟ ‘ਚ ਕਿਹਾ ਕਿ ਜੇਲ੍ਹਾਂ ‘ਚ ਵੀਆਈਪੀ ਸਹੂਲਤਾਂ ਤੇ ਪੀਜ਼ੇ ਮਿਲਣ ਦੇ ਦਿਨ ਗਏ। ਹੁਣ ਜੇਲ੍ਹਾਂ ਅਸਲ ‘ਚ ਸੁਧਾਰ ਘਰ ਬਣਨਗੀਆਂ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਇਹ ਮਹਿਕਮਾ ਦਿੱਤਾ ਗਿਆ ਹੈ, ਉਦੋਂ ਤੋਂ ਉਹ ਤੇ ਉਨ੍ਹਾਂ ਦੇ ਅਫਸਰ ਆਪਣੀਆਂ ਸੇਵਾਵਾਂ ਪ੍ਰਤੀ ਵਚਨਬੱਧ ਹਨ। ਅਸੀਂ ਜੇਲ੍ਹਾਂ ਨੂੰ ਡਰੱਗ, ਮੋਬਾਈਲ ਤੇ ਕ੍ਰਾਈਮ ਮੁਕਤ ਕਰ ਕੇ ਸਾਹ ਲਵਾਂਗੇ। ਕੋਈ ਵੀ ਸਾਨੂੰ ਰੋਕ ਨਹੀਂ ਸਕਦਾ….।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment