ਅਯੁੱਧਿਆ : ਜੰਮੂ ‘ਚ ਅੱਤਵਾਦੀਆਂ ਵੱਲੋਂ 3 ਹਮਲੇ ਕਰਨ ਤੋਂ ਬਾਅਦ ਹੁਣ ਰਾਮ ਮੰਦਿਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਨੇ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਇਕ ਧਮਕੀ ਭਰੀ ਆਡੀਓ ਵੀ ਵਾਇਰਲ ਕੀਤੀ ਗਈ ਹੈ। ਹਾਲਾਂਕਿ ‘ਜਾਗਰਣ ਸਮੂਹ’ ਇਸ ਆਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।
ਵਾਇਰਲ ਆਡੀਓ ‘ਚ ਜੈਸ਼-ਏ-ਮੁਹੰਮਦ ਦੇ ਆਮਿਰ ਨਾਮਕ ਅੱਤਵਾਦੀ ਨੇ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਉਸ ਨੂੰ ਇਹ ਕਹਿੰਦੇ ਸੁਣਿਆ ਜਾ ਰਿਹਾ ਹੈ ਕਿ ਸਾਡੀ ਮਸਜਿਦ ਹਟਾ ਕੇ ਮੰਦਰ ਬਣਾ ਦਿੱਤਾ ਗਿਆ ਹੈ। ਹੁਣ ਇਸ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਅੱਤਵਾਦੀ ਕਹਿ ਰਿਹਾ ਹੈ ਕਿ ਸਾਡੇ ਤਿੰਨ ਸਾਥੀ ਕੁਰਬਾਨ ਹੋਏ ਹਨ ਤੇ ਹੁਣ ਇਸ ਮੰਦਰ ਨੂੰ ਡੇਗਣਾ ਹੀ ਪਵੇਗਾ।
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਜਿਨਸੀ ਸ਼ੋਸ਼ਣ ਮਾਮਲੇ ‘ਚ ਗ੍ਰਿਫਤਾਰੀ ‘ਤੇ ਲਾਈ ਰੋਕਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਜਿਨਸੀ ਸ਼ੋਸ਼ਣ ਮਾਮਲੇ ‘ਚ ਗ੍ਰਿਫਤਾਰੀ ‘ਤੇ ਲਾਈ ਰੋਕ
ਇਸ ਆਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਤੇ ਖੁਫੀਆ ਤੰਤਰ ਹਰਕਤ ‘ਚ ਆ ਗਿਆ ਹੈ। ਰਾਮ ਮੰਦਰ ਤੇ ਇਸ ਦੇ ਨਾਲ ਲੱਗਦੀਆਂ ਸੰਪਰਕ ਸੜਕਾਂ ਤੇ ਪ੍ਰਮੁੱਖ ਅਦਾਰਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸੰਗਠਨ ਦਾ ਨਾਂ 2005 ‘ਚ ਰਾਮ ਜਨਮ ਭੂਮੀ ਕੰਪਲੈਕਸ ‘ਤੇ ਹੋਏ ਅੱਤਵਾਦੀ ਹਮਲੇ ‘ਚ ਸਾਹਮਣੇ ਆਇਆ ਸੀ। ਜੈਸ਼ ਰਾਮ ਜਨਮ ਭੂਮੀ ਨੂੰ ਲੈ ਕੇ ਲਗਾਤਾਰ ਜ਼ਹਿਰ ਉਗਲ ਰਿਹਾ ਹੈ। ਪ੍ਰਾਣ ਪ੍ਰਤੀਸ਼ਠਾ ਤੋਂ ਪਹਿਲਾਂ ਵੀ ਇਸ ਅੱਤਵਾਦੀ ਸੰਗਠਨ ਨੇ ਧਮਕੀ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।