ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਮੈਂਬਰਸ਼ਿਪ ਰੱਦ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਹੋ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮੈਂਬਰਸ਼ਿਪ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਪੀਕਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਸੰਵਿਧਾਨ ਦੇ 10ਵੇਂ ਸ਼ੈਡਿਊਲ ਤਹਿਤ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਮਾਸਟਰ ਬਲਦੇਵ ਸਿੰਘ 2017 ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਉਮੀਦਵਾਰ ਖੜੇ ਹੋਏ ਸਨ ਅਤੇ ਜੈਤੋ ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਸਨ। ਹਲਾਂਕਿ 2 ਸਾਲ ਬਾਅਦ ਆਮ ਆਦਮੀ ਪਾਰਟੀ ਦਾ ਸਾਥ ਛੱਕ ਕੇ ਮਾਸਟਰ ਬਲਦੇਵ ਸਿੰਘ ਸੁਖਪਾਲ ਖਹਿਰਾ ਦੇ ਧੜੇ ਨਾਲ ਜਾ ਰਲੇ।

ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਖ਼ਹਿਰਾ ਦੇ ਨਾਲ ਰਹੇ ਮਾਸਟਰ ਬਲਦੇਵ ਸਿੰਘ 16 ਅਕਤੂਬਰ, 2019 ਨੂੰ ਹੀ ਵਾਪਸ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਸਨ।

ਵਿਧਾਨ ਸਭਾ ਤੋਂ ਵਿਧਾਇਕ ਵਜੋਂ ਖ਼ਹਿਰਾ ਅਤੇ ਮਾਸਟਰ ਬਲਦੇਵ ਸਿੰਘ ਦੇ ਅਸਤੀਫ਼ੇ ਉਦੋਂ ਤੋਂ ਹੁਣ ਤਕ ਸਪੀਕਰ ਨੇ ਪੈਂਡਿੰਗ ਰੱਖੇ ਹੋਏ ਸਨ। ਸਪੀਕਰ ਨੇ ਹੁਣ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇੇ ਖ਼ਹਿਰਾ ਦਾ ਅਸਤੀਫ਼ਾ ਸਵੀਕਾਰ ਕਰ ਲਿਆ, ਜਦਕਿ ਆਮ ਆਦਮੀ ਪਾਰਟੀ ਵਿੱਚ ਵਾਪਸੀ ਕਰ ਚੁੱਕੇ ਮਾਸਟਰ ਬਲਦੇਵ ਸਿੰਘ ਨੂੰ ਮੈਂਬਰੀ ਤੋਂ ਹੀ ਅਯੋਗ ਕਰਾਰ ਦੇ ਦਿੱਤਾ ਗਿਆ ਹੈ।

Share This Article
Leave a Comment