ਚੰਡੀਗੜ੍ਹ : ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮਾਮਲਾ ਗਰਮਾਇਆ ਹੋਇਆ ਹੈ। ਦਸ ਦਈਏ ਕਿ CM ਮਾਨ ਨੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਪੰਜਾਬ ਦੇ ਮਸਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿਤੀ ਹੈ। ਇਸ ਦੇ ਲਈ ਉਨ੍ਹਾਂ ਨੇ 1 ਨਵੰਬਰ ‘ਪੰਜਾਬ ਦਿਵਸ’ ਵਾਲਾ ਦਿਨ ਤੈਅ ਕੀਤਾ ਹੈ।
CM ਨੇ ਐਕਸ ’ਤੇ ਲਿਖਿਆ ਕਿ ਭਾਜਪਾ ਪ੍ਰਧਾਨ ਸੁਨੀਲ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤਕ ਕਿਸ ਨੇ ਅਤੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ…ਸਾਰੇ ਮੁੱਦਿਆਂ ’ਤੇ ਲਾਈਵ ਬਹਿਸ ਕਰੀਏ”।
ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ…
— Bhagwant Mann (@BhagwantMann) October 8, 2023
ਬਾਜਵਾ ਨੇ ਐਕਸ ਰਾਹੀਂ ਕਿਹਾ ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੰਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ ‘ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ‘ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ।
ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ।
ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ 'ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ 'ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ। https://t.co/tXI3yoTixe
— Partap Singh Bajwa (@Partap_Sbajwa) October 8, 2023
ਜਿਸ ਤੋਂ ਬਾਅਦ ਹੁਣ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ CM ਮਾਨ ਚੁਣੌਤੀ ਨੂੰ ਕਬੂਲ ਕੀਤਾ ਹੈ। ਸੁਨੀਲ ਜਾਖੜ ਨੇ ਐਕਸ ‘ਤੇ ਲਿਖਿਆ, ” ਤੂੰ ਇਧਰ ਉਧਰ ਕੀ ਬਾਤ ਨਾ ਕਰ ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ ! ਭਗਵੰਤ ਮਾਨ ਜੀ, ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ’ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿਚ ਗੋਡੇ ਟੇਕੇ”।
ਤੂੰ ਇਧਰ ਉਧਰ ਕੀ ਬਾਤ ਨਾ ਕਰ
ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ !
ਭਗਵੰਤ ਮਾਨ ਜੀ,
ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ।
ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ।
ਪੰਜਾਬ ਮੰਗਦਾ ਜਵਾਬ।…
— Sunil Jakhar (@sunilkjakhar) October 8, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.