ਜਾਖੜ ਦਾ ਵੱਡਾ ਬਿਆਨ, ਕਿਹਾ ‘ਮੁੱਖ ਮੰਤਰੀ ਦੀ ਦੌੜ ‘ਚ ਮੈਂ ਸਭ ਤੋਂ ਮੋਹਰੀ’

TeamGlobalPunjab
2 Min Read

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਹੈ। ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਮੁੱਖ ਮੰਤਰੀ ਦੀ ਦੌੜ ਵਿੱਚ ਉਹ ਸਭ ਤੋਂ ਮੋਹਰੀ ਸਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫਾ ਦੇਣ ਬਾਅਦ ਮੈਂ ਵਿਧਾਇਕਾਂ ਦੀ ਪਹਿਲੀ ਪਸੰਦ ਸੀ। ਸੁਨੀਲ ਜਾਖੜ ਨੇ ਕਿਹਾ ਕਿ 42 ਵਿਧਾਇਕਾਂ ਦਾ ਮੈਨੂੰ ਸਮਰਥਨ ਮਿਲਿਆ ਸੀ ਜਦਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਮਾਇਤ ਵਿਚ ਸਿਰਫ ਦੋ ਹੀ ਵਿਧਾਇਕ ਨਿੱਤਰੇ ਸਨ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੂੰ 16 ਵਿਧਾਇਕਾਂ ਦੀ ਹਮਾਇਤ ਸੀ ਅਤੇ ਨਵਜੋਤ ਸਿੰਘ ਸਿੱਧੂ ਨੂੰ 6 ਵਿਧਾਇਕਾਂ ਦਾ ਸਮਰਥਨ ਮਿਲਿਆ ਸੀ।

ਇਸ ਤੋਂ ਇਲਾਵਾ ਸੁਨੀਲ ਜਾਖੜ ਨੇ ਕਿਹਾ ਕਿ ਸਭ ਤੋਂ ਵੱਧ ਵਿਧਾਇਕਾਂ ਦਾ ਸਮਰਥਨ ਹੋਣ ਦੇ ਬਾਵਜੂਦ ਕਾਂਗਰਸ ਹਾਈ ਕਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾ ਦਿੱਤਾ। ਸੁਨੀਲ ਜਾਖੜ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੋਂ ਬਾਅਦ ਰਾਹੁਲ ਗਾਂਧੀ ਨੇ ਮੈਨੂੰ ਡਿਪਟੀ ਸੀਐਮ ਲਗਾਉਣ ਦੀ ਪੇਸ਼ਕਸ਼ ਕੀਤੀ ਸੀ ਪਰ ਮੈਂ ਉਸ ਨੂੰ ਸਵੀਕਾਰ ਨਹੀਂ ਕੀਤਾ।

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਨੀਲ ਜਾਖੜ ਦੇ ਇਸ ਬਿਆਨ ਨੇ ਪੰਜਾਬ ਕਾਂਗਰਸ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਮੌਜੂਦਾ ਸਮੇਂ ਪੰਜਾਬ ਕਾਂਗਰਸ ਵਿੱਚ ਸੀਐਮ ਚਿਹਰੇ ਦੀ ਦੌੜ ‘ਚ ਸਭ ਤੋਂ ਮੋਹਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆ ਰਹੇ ਹਨ। ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਚੰਨੀ ਨੂੰ ਦੋ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਹੋਇਆ ਜਿਸ ਤੋਂ ਇਹ ਅੰਦਾਜ਼ਾ ਵੀ ਲਗਾਇਆ ਜਾ ਸਕਦਾ ਹੈ ਕਿ ਚਰਨਜੀਤ ਸਿੰਘ ਚੰਨੀ ਦਾ ਪਾਰਟੀ ਵਿੱਚ ਕੱਦ ਉੱਚਾ ਹੈ।

- Advertisement -

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment