ਪਰਗਟ ਸਿੰਘ ਨੂੰ ਧਮਕੀ ਦੇਣ ਸਬੰਧੀ ਸੁਨੀਲ ਜਾਖੜ ਦਾ ਵੱਡਾ ਬਿਆਨ, ਮੁੱਖ ਮੰਤਰੀ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਪਾਰਟੀ ਦੇ ਆਗੂਆਂ ਖਿਲਾਫ ਵਿਜੀਲੈਂਸ ਜਾਂਚ ਦੀ ਗੱਲ ਅਫਵਾਰ ਹੈ ਅਤੇ ਜ਼ਮੀਨੀ ਪੱਧਰ ਤੇ ਇਸ ਵਿਚ ਕੋਈ ਸੱਚਾਈ ਨਹੀਂ ਹੈ। ਜਾਖੜ ਨੇ ਕਿਹਾ ਕਿ ਪਾਰਟੀ ਵਿਧਾਇਕ ਪ੍ਰਗਟ ਸਿੰਘ ਦਾ ਪੂਰਾ ਸਨਮਾਨ ਕਰਦੀ ਹੈ। ਉਨਾਂ ਨੇ ਕਿਹਾ ਕਿ ਇਸ ਸਮੇਂ ਪਾਰਟੀ ਦਾ ਮੁੱਖ ਏਜੰਡਾ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣਾ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਹੈ।

ਸੁਨੀਲ ਜਾਖੜ ਨੇ ਇੱਕ ਬਿਆਨ ‘ਚ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਬਦਲੇ ਦੀ ਰਾਜਨੀਤੀ ਨਹੀਂ ਕਰਦੀ ਹੈ। ਉਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਅਸੂਲ ਰਿਹਾ ਹੈ ਕਿ ਇਹ ਸੰਵਿਧਾਨਕ ਅਦਾਰਿਆਂ ਦਾ ਆਪਣੇ ਨਿੱਜੀ ਹਿੱਤਾਂ ਲਈ ਇਸਤੇਮਾਲ ਨਹੀਂ ਕਰਦੀ ਹੈ ਅਤੇ ਆਪਣੇ ਵਿਧਾਇਕ ਖਿਲਾਫ ਅਜਿਹਾ ਕਰਨ ਦਾ ਤਾਂ ਸੋਚਿਆ ਵੀ ਨਹੀਂ ਜਾ ਸਕਦਾ ਹੈ।

ਇਸ ਤੋਂ ਇਲਾਵਾ ਉਨਾਂ ਨੇ ਕਿਹਾ ਕਿ ਅਸਲ ਵਿਚ ਇਨ੍ਹਾਂ ਅਫਵਾਹਾਂ ‘ਚ ਕੋਈ ਸੱਚਾਈ ਨਹੀਂ ਹੈ ਕਿਉਂਕਿ ਕੈਪਟਨ ਸੰਦੀਪ ਸੰਧੂ ਨੇ  ਆਪ ਸਪੱਸ਼ਟ ਕਰ ਦਿੱਤਾ ਹੈ ਕਿ ਉਨਾਂ ਨੇ ਪ੍ਰਗਟ ਸਿੰਘ ਨੂੰ ਧਮਕੀ ਦੇਣ ਵਾਲਾ ਜਾਂ ਧਮਕੀ ਭਰਿਆ ਕੋਈ ਫੋਨ ਨਹੀਂ ਕੀਤਾ ਹੈ।

ਜਾਖੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਦੇ ਅਕਸ ਨੂੰ ਢਾਹ ਲਗਾਉਣ ਵਾਲੀਆਂ ਅਜਿਹੀਆਂ ਕਾਰਵਾਈਆਂ ਦੀ ਜਾਂਚ ਹੋਣੀ ਚਾਹੀਦੀ ਹੈ।

- Advertisement -

Share this Article
Leave a comment