ਜਲਾਲਾਬਾਦ 28 ਮਾਰਚ: ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਵਿਧਾਨ ਸਭਾ ਵਿੱਚ ਸਿਫਰ ਕਾਲ ਦੌਰਾਨ ਜਲਾਲਾਬਾਦ ਦੇ ਹਸਪਤਾਲ ਨੂੰ ਅਪਗਰੇਡ ਕਰਨ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ। ਉਨਾਂ ਨੇ ਸਿਫਰ ਕਾਲ ਦੌਰਾਨ ਕਿਹਾ ਕਿ ਇਸ ਹਸਪਤਾਲ ਨੂੰ ਜਾਂ ਤਾਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਨੂੰ ਮੁਕੰਮਲ ਤੌਰ ਤੇ ਸੌਂਪ ਦਿੱਤਾ ਜਾਵੇ ਜਾਂ ਸਿਹਤ ਵਿਭਾਗ ਆਪਣੇ ਅਧੀਨ ਕਰੇ ਅਤੇ ਇਸ ਨੂੰ ਅਪਗਰੇਡ ਕਰਦੇ ਹੋਏ ਸਾਰੀਆਂ ਸਹੂਲਤਾਂ ਇਸ ਵਿੱਚ ਮੁਹਈਆ ਕਰਵਾਈਆਂ ਜਾਣ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਇਸ ਹਸਪਤਾਲ ਦੇ ਨਾਲ ਇਲਾਕੇ ਦੇ ਬਹੁਤ ਸਾਰੇ ਪਿੰਡ ਵੀ ਜੁੜੇ ਹੋਏ ਹਨ ਜਦਕਿ ਜਲਾਲਾਬਾਦ ਸ਼ਹਿਰ ਦੇ ਲੋਕ ਵੀ ਸਿਹਤ ਸਹੂਲਤਾਂ ਲਈ ਇਸ ਹਸਪਤਾਲ ਤੇ ਨਿਰਭਰ ਹਨ। ਇਸ ਲਈ ਜਰੂਰੀ ਹੈ ਕਿ ਇਸ ਨੂੰ ਅਪਗ੍ਰੇਡ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਕ੍ਰਾਂਤੀ ਤੇ ਵਿਸ਼ੇਸ਼ ਤਵੱਜੋ ਦੇ ਰਹੀ ਹੈ ਅਤੇ ਉਨਾਂ ਆਸ ਪ੍ਰਗਟਾਈ ਕਿ ਜਲਦ ਹੀ ਇਸ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ ਵਿੱਚ ਪਹਿਲੀ ਵਾਰ ਕੰਮਕਾਜੀ ਔਰਤਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 6 ਵਰਕਿੰਗ ਵੂਮੈਨ ਹੋਸਟਲ ਬਣਾਏ ਜਾਣਗੇ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਹੋਸਟਲ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ। ਮੋਹਾਲੀ ਜ਼ਿਲ੍ਹੇ ਵਿੱਚ 3 ਹੋਸਟਲ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 1-1 ਹੋਸਟਲ ਬਣਾਇਆ ਜਾਵੇਗਾ। ਇਹਨਾਂ ਹੋਸਟਲਾਂ ਦੀ ਉਸਾਰੀ ‘ਤੇ ਲਗਭਗ 150 ਕਰੋੜ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ ਅਤੇ ਇਹਨਾਂ ਵਿੱਚ ਕੁੱਲ 800 ਕੰਮਕਾਜੀ ਮਹਿਲਾਵਾਂ ਲਈ ਰਹਿਣ ਦੀ ਸੁਵਿਧਾ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਨਿਰਮਾਣ ਕਾਰਜ ਮਈ 2025 ਤੱਕ ਸ਼ੁਰੂ ਹੋ ਜਾਵੇਗਾ ਅਤੇ 31 ਮਾਰਚ 2026 ਤੱਕ ਪੂਰਾ ਕਰ ਲਿਆ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।