ਭੋਗਪੁਰ: ਜਲੰਧਰ ਦੇ ਭੋਗਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੰਮੂ ਦੇ ਰਹਿਣ ਵਾਲੇ ਦਿਨੇਸ਼ ਸ਼ਰਮਾ ਵਜੋਂ ਹੋਈ ਹੈ। ਜਿਸ ਦੀ ਉਮਰ 45 ਸਾਲ ਦੇ ਕਰੀਬ ਹੈ। ਦਿਨੇਸ਼ ਦਿੱਲੀ ਤੋਂ ਜੰਮੂ ਪਰਤ ਰਿਹਾ ਸੀ। ਇਹ ਹਾਦਸਾ ਭੋਗਪੁਰ ਦੇ ਪਚਰੰਗਾ ਅੱਡੇ ਕੋਲ ਵਾਪਰਿਆ।
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਸ ਘਟਨਾ ‘ਚ ਬੱਸ ਦਾ ਡਰਾਈਵਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਤੜਕੇ ਵਾਪਰਿਆ। ਜਦੋਂ ਇਹ ਬੱਸ ਜਲੰਧਰ ਪਠਾਨਕੋਟ ਹਾਈਵੇਅ ‘ਤੇ ਸਥਿਤ ਪਚਰੰਗਾ ਅੱਡੇ ਨੇੜੇ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅੰਦਰ ਸੌਂ ਰਿਹਾ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਘਟਨਾ ਦੇ ਸਮੇਂ ਬੱਸ ਦੇ ਅੰਦਰ ਕਰੀਬ 20 ਤੋਂ 25 ਯਾਤਰੀ ਬੈਠੇ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।