ਜਲੰਧਰ: ਜਲੰਧਰ ‘ਚ ਲੋਕ ਸਭਾ ਉਪ ਚੋਣ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ।ਇਹ ਸ਼ਾਮ 6 ਵਜਟ ਤੱਕ ਚਲੇਗੀ। ਚੋਣ ਮੈਦਾਨ ਵਿੱਚ ਕੁੱਲ 19 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਜਿਸ ਦੇ ਭਵਿੱਖ ਦਾ ਫੈਸਲਾ ਲੋਕ ਸਭਾ ਹਲਕੇ ਦੇ ਕੁੱਲ 16,21,800 ਵੋਟਰ ਕਰਨਗੇ। ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ 1972 ਬੂਥ ਬਣਾਏ ਗਏ ਹਨ। ਜਿੱਥੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ 8,44,904 ਪੁਰਸ਼ ਵੋਟਰ ਅਤੇ 7,76,855 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 41 ਤੀਜੇ ਲਿੰਗ ਦੇ ਵੋਟਰ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਅਤੇ ਕੇਵਲ ਔਰਤਾਂ ਲਈ ਪੋਲਿੰਗ ਸਟੇਸ਼ਨ ਵੀ ਬਣਾਏ ਗਏ ਹਨ। ਇਸ ਤੋਂ ਇਲਾਵਾ ਗੁਲਾਬ ਦੇਵੀ ਰੋਡ ‘ਤੇ ਸਥਿਤ ਪਿੰਗਲਵਾੜਾ ਵਿਖੇ ਵਿਸ਼ੇਸ਼ ਬੂਥ ਬਣਾਇਆ ਗਿਆ ਹੈ। ਜਿੱਥੇ ਦਿਵਿਆਂਗ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।
ਆਦਮਪੁਰ ’ਚ 50.02% ਤੇ ਜਲੰਧਰ ਕੇਂਦਰੀ ’ਚ 45.3% ਵੋਟਿੰਗ
ਜਲੰਧਰ ਉੱਤਰੀ ’ਚ 51.1% ਤੇ ਜਲੰਧਰ ਪੱਛਮੀ 52% ਵੋਟਿੰਗ
ਨਕੋਦਰ ’ਚ 50.1%, ਫਿਲੌਰ ’ਚ 52 % ਤੇ ਸ਼ਾਹਕੋਟ ’ਚ 52.5% ਵੋਟਿੰਗ
ਕਰਤਾਰਪੁਰ ’ਚ ਸਭ ਤੋਂ ਵੱਧ 52.8% ਹੋਈ ਵੋਟਿੰਗ
ਜਲੰਧਰ ਕੈਂਟ ’ਚ ਸਭ ਤੋਂ ਘੱਟ 44.2% ਵੋਟਿੰਗ ਦਰਜ
14 ਜਨਵਰੀ 2023 ਨੂੰ ਸੰਤੋਖ ਸਿੰਘ ਚੌਧਰੀ ਦੀ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਮੌਤ ਹੋ ਗਈ ਸੀ। ਜਿਸ ਕਾਰਨ ਇੱਥੇ ਜ਼ਿਮਨੀ ਚੋਣ ਹੋ ਰਹੀ ਹੈ।ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਨੇ ਸੰਤੋਖ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਪਾਰਟੀ ਟਿਕਟ ਦਿੱਤੀ ਹੈ। ਅਕਾਲੀ-ਬਸਪਾ ਨੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੂੰ ਮੈਦਾਨ ਵਿੱਚ ਉਤਾਰਿਆ ਹੈ । ਭਾਜਪਾ ਨੇ ਸਿੱਖ-ਦਲਿਤ ਚਿਹਰੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.