ਜਲੰਧਰ ‘ਚ 8 ਹੋਰ ਪਾਜ਼ੀਟਿਵ ਮਾਮਲਿਆਂ ਦੀ ਹੋਈ ਪੁਸ਼ਟੀ

TeamGlobalPunjab
1 Min Read

ਜਲੰਧਰ: ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਦਾ ਪ੍ਰਭਾਵ ਪੰਜਾਬ ਵਿੱਚ ਲਗਾਤਾਰ ਵੱਧ ਦਾ ਹੀ ਜਾ ਰਿਹਾ ਹੈ। ਹੁਣ ਕੋਰੋਨਾ ਦੀ ਲਪੇਟ ‘ਚ ਪੰਜਾਬ ਦਾ ਜਲੰਧਰ ਸ਼ਹਿਰ ‘ਚ ਆ ਗਿਆ ਹੈ ਜਿੱਥੇ ਕੋਰੋਨਾ ਦੇ ਅੱਜ 8 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਇਸ ਤੋਂ ਪਹਿਲਾ ਅੱਜ ਸਵੇਰੇ ਇਕ ਕੇਸ ਕੋਰੋਨਾ ਦਾ ਪਾਜ਼ੀਟਿਵ ਮਿਲਿਆ ਸੀ ਤਾਂ ਹੁਣ 8 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਇਨ੍ਹਾਂ ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਜਲੰਧਰ ‘ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 62 ਤੱਕ ਪਹੁੰਚ ਗਈ ਹੈ।

Share this Article
Leave a comment