ਜਲੰਧਰ ਨਾਬਾਲਗ ਬੱਚੀ ਦਾ ਕਤਲ ਮਾਮਲਾ: ASI ਨੌਕਰੀ ਤੋਂ ਬਰਖਾਸਤ

Global Team
2 Min Read

ਜਲੰਧਰ: ਬੀਤੇ ਦਿਨੀ ਨਾਬਾਲਗ ਲੜਕੀ ਨਾਲ ਜ਼ਬਰ ਜਨਾਹ ਅਤੇ ਕਤਲ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਏਐਸਆਈ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਏਐਸਆਈ ਮੰਗਤ ਰਾਮ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਹ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।

ਘਟਨਾ ਵਾਲੀ ਰਾਤ ਏਐਸਆਈ ਮੰਗਤਰਾਮ ਡਿਊਟੀ ਇੰਚਾਰਜ ਸੀ। ਉਹ ਮੌਕੇ ‘ਤੇ ਗਿਆ ਸੀ ਅਤੇ ਘਰ ਦੀ ਤਲਾਸ਼ੀ ਲਈ, ਅਤੇ ਦੋਸ਼ੀ ਨਾਲ ਗੱਲਬਾਤ ਕਰਨ ਤੋਂ ਬਾਅਦ ਲੋਕਾਂ ਨੂੰ ਦੱਸਿਆ ਕਿ ਘਰ ਵਿੱਚ ਕੁਝ ਨਹੀਂ ਹੈ। ਦੋ ਪੀਸੀਆਰ ਕਰਮਚਾਰੀ, ਜੋ ਉਸ ਰਾਤ ਗਸ਼ਤ ਡਿਊਟੀ ‘ਤੇ ਸਨ ਅਤੇ ਮੌਕੇ ‘ਤੇ ਮੌਜੂਦ ਸਨ, ਨੂੰ ਮਾਮਲੇ ਦੇ ਸਬੰਧ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਬੀਤੀ 22 ਨਵੰਬਰ ਨੂੰ ਪੀੜਤ ਪਰਿਵਾਰ ਨੇ ਪੱਛਮੀ ਹਲਕੇ ਵਿੱਚ ਇੱਕ 13 ਸਾਲਾ ਲੜਕੀ ਦੇ ਲਾਪਤਾ ਹੋਣ ਦੀ ਰਿਪੋਰਟ ਪੁਲਿਸ ਸਟੇਸ਼ਨ ‘ਚ ਦਿੱਤੀ। ਇਸ ਤੋਂ ਬਾਅਦ, ਏਐਸਆਈ ਮੰਗਤ ਰਾਮ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚਿਆ। ਉਹ ਘਰ ਦੇ ਅੰਦਰ ਚਲਾ ਗਿਆ। 20 ਮਿੰਟ ਅੰਦਰ ਬਿਤਾਉਣ ਤੋਂ ਬਾਅਦ, ਉਸਨੇ ਪਰਿਵਾਰ ਨੂੰ ਦੱਸਿਆ ਕਿ ਅੰਦਰ ਕੁਝ ਵੀ ਨਹੀਂ ਹੈ। ਜਦਕਿ ਇਸ ਤੋਂ ਬਾਅਦ ਸ਼ਾਮ 6 ਵਜੇ ਦੇ ਕਰੀਬ, ਜਦੋਂ ਲੋਕ ਜ਼ਬਰਦਸਤੀ ਘਰ ਵਿੱਚ ਦਾਖਲ ਹੋਏ ਅਤੇ ਘਰ ਦੀ ਤਲਾਸ਼ੀ ਲਈ, ਤਾਂ ਉਨ੍ਹਾਂ ਨੂੰ ਬਾਥਰੂਮ ਵਿੱਚ ਕੁੜੀ ਦੀ ਲਾਸ਼ ਮਿਲੀ। ਇਸ ਮਾਮਲੇ ਵਿੱਚ 22 ਨਵੰਬਰ ਨੂੰ ਤੁਰੰਤ ਪ੍ਰਭਾਵ ਨਾਲ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਪਰ ਉਸਦੀ ਬਰਖਾਸਤਗੀ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚੇ ਏਐਸਆਈ ਮੰਗਤ ਰਾਮ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment