ਜਲੰਧਰ: ਜਲੰਧਰ ‘ਚ ਤੜਕੇ ਇਕ ਵਾਰ ਫਿਰ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਨੇ ਗੈਂਗਸਟਰ ਵਿੱਕੀ ਗੌਂਡਰ ਗੈਂਗ ਦੇ ਮੈਂਬਰਾਂ ਦਾ ਐਨਕਾਊਂਟਰ ਕੀਤਾ ਹੈ। ਇਸ ਮੁਕਾਬਲੇ ‘ਚ ਇਕ ਗੈਂਗਸਟਰ ਜ਼ਖਮੀ ਹੋ ਗਿਆ, ਉਸ ਦੀ ਲੱਤ ‘ਤੇ ਗੋਲੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਕਾਬਲਾ ਸਵੇਰੇ 10 ਵਜੇ ਹੋਇਆ। ਦੋਵਾਂ ਪਾਸਿਆਂ ਤੋਂ 8 ਗੋਲੀਆਂ ਚਲਾਈਆਂ ਗਈਆਂ। ਜ਼ਖਮੀ ਗੈਂਗਸਟਰ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਜਦੋਂਕਿ ਉਸਦੇ ਦੋ ਸਾਥੀਆਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਤਿੰਨਾਂ ਨੂੰ ਕਾਬੂ ਕਰ ਲਿਆ ਹੈ।
ਪੁਲਿਸ ਅਨੁਸਾਰ ਸਪੈਸ਼ਲ ਸੈੱਲ ਦੀ ਟੀਮ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਗਈ ਸੀ। ਸੂਚਨਾ ਦੇ ਆਧਾਰ ‘ਤੇ ਅੱਜ ਸਵੇਰੇ 10 ਵਜੇ ਸਾਡੀ ਦਸ ਵਿਅਕਤੀਆਂ ਦੀ ਟੀਮ ਛਾਪੇਮਾਰੀ ਲਈ ਪਹੁੰਚੀ। ਜਦੋਂ ਮੁਲਜ਼ਮ ਹਰਪ੍ਰੀਤ ਰਿਕਵਰੀ ਲਈ ਹਥਿਆਰ ਲੈ ਕੇ ਵਾਰਦਾਤ ਵਾਲੀ ਥਾਂ ’ਤੇ ਪਹੁੰਚਿਆ ਤਾਂ ਮੁਲਜ਼ਮਾਂ ਦੇ ਹਥਿਆਰ ਪਹਿਲਾਂ ਤੋਂ ਹੀ ਲੋਡ ਕੀਤੇ ਹੋਏ ਸਨ। ਹਰਪ੍ਰੀਤ ਨੇ ਹਥਿਆਰ ਚੁੱਕ ਕੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਕੀਤੀ। ਜਿਸ ਵਿੱਚ ਹਰਪ੍ਰੀਤ ਨੂੰ ਗੋਲੀ ਲੱਗੀ ਸੀ ਅਤੇ ਵਾਰਦਾਤ ਵਾਲੀ ਥਾਂ ਤੋਂ ਦੋ ਨਜਾਇਜ਼ ਹਥਿਆਰ ਬਰਾਮਦ ਹੋਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।