PUNBUS ਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ ਸ਼ੁਰੂ

TeamGlobalPunjab
2 Min Read

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਪੰਜਾਬ ਰੋਡਵੇਜ਼ ਅਤੇ ਪਨਬਸ ਕੰਟ੍ਰੈਕਟ ਤੇ ਭਰਤੀ ਕਰਮਚਾਰੀਆਂ ਵਲੋਂ ਅੱਜ ਸਵੇਰ ਤੋਂ ਹੀ ਬਟਾਲਾ ਬੱਸ ਸਟੈਂਡ ਵਿਖੇ ਪਨਬੱਸ ਦਾ ਚੱਕਾ ਜਾਮ ਕਰ ਆਪਣੀ ਐਲਾਨ ਕੀਤੀ ਤਿੰਨ ਦਿਨਾਂ ਹੜਤਾਲ ਦੀ ਸ਼ੁਰੂਆਤ ਕੀਤੀ ਗਈ। ਬਟਾਲਾ ਦੇ ਬਸ ਸਟੈਂਡ ਨੂੰ ਪੂਰਨ ਤੌਰ ਤੇ ਬੰਦ ਕਰ ਆਪਣਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ  ਨਾਅਰੇਬਾਜ਼ੀ ਕੀਤੀ ਗਈ। ਇਹਨਾਂ ਕਰਮਚਾਰੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਖ ਮੰਗ ਕੰਟ੍ਰੈਕਟ ਤੇ ਰੱਖੇ ਕਰਮਚਾਰੀਆਂ ਨੂੰ ਸਰਕਾਰ ਵਲੋਂ ਰੈਗੂਲਰ ਕੀਤੇ ਜਾਣ ਲਈ ਸੰਗਰਸ਼ ਕੀਤਾ ਜਾ ਰਿਹਾ ਹੈ ਅਤੇ  ਅੱਜ ਵੀ ਇਸੇ ਹੀ ਮੰਗ ਨੂੰ ਲੈਕੇ ਪੰਜਾਬ ਭਰ ਦੇ ਸਰਕਾਰੀ ਡੀਪੂ ‘ਚ ਬੱਸਾਂ ਦਾ ਚੱਕਾ ਜਾਮ ਕਰ ਬੱਸ ਸਟੈਂਡਾਂ ਤੇ ਧਰਨੇ ਦਿਤੇ ਜਾ ਰਹੇ ਹਨ ਅਤੇ ਪਨਬਸ ਕਰਮਚਾਰੀਆਂ ਵਲੋਂ ਐਲਾਨ ਕੀਤਾ ਗਿਆ ਹੈ ਕਿ ਕੱਲ 29 ਜੂਨ ਨੂੰ ਪਟਿਆਲਾ ‘ਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ ।

ਕੰਟ੍ਰੈਕਟ ਤੇ ਭਰਤੀ ਇਹਨਾਂ ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਪਨਬਸ ਦੇ 18 ਡੀਪੂ ਅਤੇ 9 ਪੀਆਰ ਟੀ ਸੀ ਦੇ ਡਿਪੋ ਮੁਕੰਮਲ ਤੌਰ ਤੇ ਤਿਨ ਦਿਨ ਦੀ ਹੜਤਾਲ ਤੇ ਹਨ ਅਤੇ ਬੱਸਾਂ ਦਾ ਚੱਕਾ ਜਾਮ ਕਰ ਪੰਜਾਬ ਦੇ ਹੋਰਨਾਂ ਬਸ ਸਟੈਂਡਾਂ ਨੂੰ ਬੰਦ ਕਰ ਉਥੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਦਿਤਾ ਜਾ ਰਿਹਾ ਹੈ। ਸੂਬੇ ‘ਚ ਸੋਮਵਾਰ ਤੋਂ ਬੁੱਧਵਾਰ ਤਕ ਪਨਬੱਸ ਅਤੇ ਪੀਆਰਟੀਸੀ ਦੀਆਂ ਲਗਪਗ 1300 ਬੱਸਾਂ ਨਹੀਂ ਚੱਲਣਗੀਆਂ। ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਬੱਸ ਨੂੰ ਵਰਕਸ਼ਾਪ ‘ਚੋਂ ਆਉਣ ਹੀ ਨਹੀਂ ਦਿੱਤਾ ਜਾਵੇਗਾ। ਇਸ ਸਬੰਧੀ ਮੁਲਾਜ਼ਮ ਯੂਨੀਅਨ ਦੇ ਚੇਅਰਮੈਨ ਜਸਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਕਈ ਵਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਭਰੋਸਾ ਦੇ ਚੁੱਕੇ ਹਨ ਇਸ ਦੇ ਬਾਵਜੂਦ  ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਸਨ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਪਰੋਕਤ ਫ਼ੈਸਲਾ ਲੈਣਾ ਪਿਆ।

Share this Article
Leave a comment