ਜਲੰਧਰ: ਦਲਿਤ ਸਮਾਜ ਵੱਲੋਂ ਸੱਦੇ ਗਏ ਪੰਜਾਬ ਬੰਦ ਦਾ ਅਸਰ ਪੂਰੇ ਜਲੰਧਰ ‘ਚ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵਿੱਚ ਲੋਕਾਂ ਵੱਲੋਂ ਆਪ ਮੁਹਾਰੇ ਹੀ ਦੁਕਾਨਾਂ ਬੰਦ ਕੀਤੀਆਂ ਗਈਆਂ ਹਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਮਾਮਲੇ ਵਿੱਚ ਕੈਪਟਨ ਸਰਕਾਰ ਖ਼ਿਲਾਫ਼ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਜਲੰਧਰ ਵਿੱਚ ਭਗਵਾਨ ਵਾਲਮੀਕੀ ਚੌਕ ਅਤੇ ਕੰਪਨੀ ਬਾਗ ਚੌਕ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਸਕਾਲਰਸ਼ਿਪ ਘੁਟਾਲਾ ਮਾਮਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦਿੱਤੀ ਕਲੀਨ ਚਿੱਟ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਕਾਲਰਸ਼ਿਪ ਘੁਟਾਲਾ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ।
ਦਲਿਤਾਂ ਵੱਲੋਂ ਸੱਦੇ ਗਏ ਇਸ ਪੰਜਾਬ ਬੰਦ ਦਾ ਸਮਰਥਨ ਸਿਆਸੀ ਪਾਰਟੀਆਂ ਵੱਲੋਂ ਵੀ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਅਤੇ ਬੀਜੇਪੀ ਵੀ ਸਕਾਲਰਸ਼ਿਪ ਮੁੱਦੇ ਤੇ ਪੰਜਾਬ ਸਰਕਾਰ ਖ਼ਿਲਾਫ਼ ਨਿੱਤਰੀ ਹੋਈ ਹੈ।