ਜਲੰਧਰ : ਚੰਡੀਗੜ੍ਹ ਵਾਂਗ ਜਲੰਧਰ ‘ਚ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਆਨਲਾਈਨ ਚਲਾਨ ਕੱਟੇ ਜਾਣਗੇ। ਇਹ ਨਿਯਮ 26 ਜਨਵਰੀ ਤੋਂ ਪੰਜਾਬ ਦੇ 4 ਵੱਡੇ ਸ਼ਹਿਰਾਂ ਵਿੱਚ ਲਾਗੂ ਹੋਣ ਜਾ ਰਿਹਾ ਹੈ। ਜਿਸ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਮੋਹਾਲੀ ਸ਼ਾਮਿਲ ਹਨ। ਟ੍ਰੈਫਿਕ ਸਿਗਨਲਾਂ ‘ਤੇ ਸੀਸੀਟੀਵੀ ਕੈਮਰਿਆਂ ਦਾ ਟਰਾਇਲ ਪੂਰਾ ਹੋ ਗਿਆ ਹੈ ਅਤੇ 26 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ।
ਹੁਣ ਸੀਸੀਟੀਵੀ ਕੈਮਰਿਆਂ ਰਾਹੀਂ ਜਲੰਧਰ ਵਿੱਚ ਆਵਾਜਾਈ ਦੀ ਨਿਗਰਾਨੀ ਕੀਤੀ ਜਾਵੇਗੀ। ਸਾਰੇ 4 ਸ਼ਹਿਰਾਂ ਵਿੱਚ ਕੈਮਰਿਆਂ ਲਈ ਕੰਟਰੋਲ ਰੂਮ ਬਣਾਏ ਗਏ ਹਨ। ਜਿੱਥੇ ਪੁਲਿਸ ਕਰਮਚਾਰੀ 24 ਘੰਟੇ ਨਿਗਰਾਨੀ ਕਰਨਗੇ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਡਾਕ ਰਾਹੀਂ ਉਨ੍ਹਾਂ ਦੇ ਘਰ ਭੇਜੇ ਜਾਣਗੇ। ਆਨਲਾਈਨ ਚਲਾਨ ਕੱਟਣ ਲਈ ਜਲੰਧਰ ਸ਼ਹਿਰ ਦੇ 183 ਜੰਕਸ਼ਨ ‘ਤੇ 24/7 ਨਿਗਰਾਨੀ ਵਾਲੇ 1000 ਕੈਮਰੇ ਲਗਾਏ ਗਏ ਹਨ। ਇਨ੍ਹਾਂ ਵਿੱਚ 978 ਫਿਕਸਡ ਕੈਮਰੇ, 15 PTZ ਕੈਮਰੇ ਅਤੇ 10 ਚਿਹਰੇ ਦੀ ਪਛਾਣ ਕਰਨ ਵਾਲੇ ਕੈਮਰੇ ਸ਼ਾਮਿਲ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਨਾਲ ਟ੍ਰੈਫਿਕ ਵਿਵਸਥਾ ‘ਚ ਸੁਧਾਰ ਹੋਵੇਗਾ ਅਤੇ ਸ਼ਰਾਰਤੀ ਵਾਹਨ ਚਾਲਕਾਂ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਦੇ ਨਾਲ ਹੀ ਦੋਪਹੀਆ ਵਾਹਨ ਚਾਲਕਾਂ ਲਈ ਹੈਲਮੇਟ ਅਤੇ ਚਾਰ ਪਹੀਆ ਵਾਹਨਾਂ ਦੇ ਚਾਲਕਾਂ ਲਈ ਸੀਟ ਬੈਲਟ ਲਾਜ਼ਮੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।