ਜਲੰਧਰ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਪੁਲਿਸ ਤੇ ਬੰਬ ਸਕੁਐਡ ਵੱਲੋਂ ਜਾਂਚ ਜਾਰੀ

Global Team
3 Min Read

ਚੰਡੀਗੜ੍ਹ : ਜਲੰਧਰ ਸ਼ਹਿਰ ਦੇ ਕਈ ਸਕੂਲਾਂ ਨੂੰ ਅੱਜ ਸਵੇਰੇ ਬੰਬ ਦੀ ਧਮਕੀ ਵਾਲੇ ਈਮੇਲ ਮਿਲੇ ਹਨ। ਇਸ ਘਟਨਾ ਨੇ ਸਕੂਲ ਪ੍ਰਸ਼ਾਸਨ ਅਤੇ ਬੱਚਿਆਂ ਦੇ ਪਰਿਵਾਰਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ। ਧਮਕੀ ਭਰੀ ਈਮੇਲ ਦੀ ਸੂਚਨਾ ਮਿਲਦੇ hi ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆ ਗਈ ਅਤੇ ਸਾਰੀਆਂ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਨਾਲ ਹੀ, ਇਹਤਿਆਤ ਵਜੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਡੀਪੀਐਸ ਸਕੂਲ, ਮੇਅਰ ਵਰਲਡ ਸਕੂਲ ਅਤੇ ਹੋਰ ਵਿਦਿਅਕ ਸੰਸਥਾਵਾਂ ਨੂੰ ਧਮਕੀ ਭਰੇ ਈਮੇਲ ਭੇਜੇ ਗਏ। ਇਨ੍ਹਾਂ ਸੁਨੇਹਿਆਂ ਵਿੱਚ ਅਪਮਾਨਜਨਕ ਭਾਸ਼ਾ ਅਤੇ ਬੱਚਿਆਂ ਦੀ ਸੁਰੱਖਿਆ ਬਾਰੇ ਗੰਭੀਰ ਚੇਤਾਵਨੀਆਂ ਸਨ। ਧਮਕੀ ਮਿਲਣ ‘ਤੇ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਮੌਕੇ ‘ਤੇ ਪਹੁੰਚ ਗਏ। ਸੁਰੱਖਿਆ ਏਜੰਸੀਆਂ ਨੇ ਸਕੂਲ ਦੇ ਪਰਿਸਰ ਨੂੰ ਖਾਲੀ ਕਰਵਾ ਲਿਆ ਅਤੇ ਕਿਸੇ ਵੀ ਸੰਭਾਵੀ ਖ਼ਤਰੇ ਨੂੰ ਟਾਲਣ ਲਈ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਮੀਡੀਆ ਰਿਪੋਰਟਸ ਅਨੁਸਾਰ ਧਮਕੀ ਵਾਲੀ ਈਮੇਲ ਵਿੱਚ ਲਿਖਿਆ ਹੈ “ਜਾਲੰਧਰ ਦੇ ਸਕੂਲਾਂ ਵਿੱਚ ਬੰਬ ਧਮਾਕੇ ਹੋਣਗੇ। ‘ਦੇਹ ਸਿਵਾ ਬਰ ਮੋਹੇ’ ਸ਼ੁਰੂ ਕਰੋ, ‘ਜਨ-ਗਣ-ਮਨ’ ਬੰਦ ਕਰੋ। ਬੰਬ ਅਤੇ ਗ੍ਰੇਨੇਡ ਨਾਲ ਹਮਲਾ ਹੋਵੇਗਾ, ਸਕੂਲਾਂ ਵਿੱਚ ਦੁਪਹਿਰ 1:11 ਵਜੇ।”

ਪੁਲਿਸ ਅਧਿਕਾਰੀਆਂ ਦੇ ਅਨੁਸਾਰ ਧਮਕੀ ਭਰੇ ਈਮੇਲਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਵੀ ਜਾਂਚ ਵਿੱਚ ਸ਼ਾਮਲ ਹੋ ਗਿਆ ਹੈ। ਤਕਨੀਕੀ ਟੀਮ ਈਮੇਲ ਦੇ ਮੂਲ, ਆਈਪੀ ਐਡਰੈੱਸ ਅਤੇ ਹੋਰ ਡਿਜੀਟਲ ਸੁਰਾਗਾਂ ਦੀ ਜਾਂਚ ਕਰ ਰਹੀ ਹੈ।

ਲਗਾਤਾਰ ਆ ਰਹੀਆਂ ਧਮਕੀਆਂ ਨੇ ਜਿਥੇ ਮਾਪਿਆਂ ਵਿੱਚ ਚਿੰਤਾਵਾਂ ਵਧਾ ਦਿੱਤੀਆਂ ਹਨ ਓਥੇ ਹੀ ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ। ਸਥਿਤੀ ਇਸ ਸਮੇਂ ਕਾਬੂ ਹੇਠ ਹੈ, ਪਰ ਜਾਂਚ ਪੂਰੀ ਹੋਣ ਤੱਕ ਚੌਕਸੀ ਬਣਾਈ ਰੱਖੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment