ਜਲੰਧਰ: ਜਲੰਧਰ ‘ਚ ਸ਼ਨੀਵਾਰ ਨੂੰ ਫੌਜ ਦੇ ਇਕ ਟਰੱਕ ਨੂੰ ਟਰਾਲੀ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਫੌਜ ਦਾ ਟਰੱਕ ਹਾਈਵੇਅ ਦੀ ਗਰਿੱਲ ਤੋੜ ਕੇ ਡਿਵਾਈਡਰ ਪਾਰ ਕਰਕੇ ਪਲਟ ਗਿਆ। ਇਸ ਹਾਦਸੇ ‘ਚ 5 ਜਵਾਨ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਫੌਜ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਹ ਹਾਦਸਾ ਸਵੇਰੇ ਕਰੀਬ 6 ਵਜੇ ਸੁੱਚੀ ਪਿੰਡ ਨੇੜੇ ਵਾਪਰਿਆ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਟਰੱਕ ਓਵਰਟੇਕ ਕਰਦਾ ਨਜ਼ਰ ਆ ਰਿਹਾ ਹੈ। ਫਿਰ ਟਰਾਲੇ ਦੀ ਟਰੱਕ ਨਾਲ ਟੱਕਰ ਹੋ ਜਾਂਦੀ ਹੈ, ਜਿਸ ਕਾਰਨ ਇਹ ਬੇਕਾਬੂ ਹੋ ਕੇ ਪਲਟ ਗਿਆ।
ਥਾਣਾ ਰਾਮਾਮੰਡੀ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਸਵੇਰੇ ਕੰਟਰੋਲ ਰੂਮ ਤੋਂ ਘਟਨਾ ਦੀ ਸੂਚਨਾ ਮਿਲੀ ਸੀ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।