ਜਲੰਧਰ : ਜਲੰਧਰ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਿਲ ਹੋ ਗਏ ਹਨ। ਪੰਜਾਬ ਕਾਂਗਰਸ ਵੱਲੋਂ ਵਿਕਰਮ ਸਿੰਘ ਚੌਧਰੀ ਦੀ ਸਸਪੈਂਸ਼ਨ ਰੱਦ ਕਰ ਦਿੱਤੀ ਗਈ ਹੈ। ਮੁੱਲਾਂਪੁਰ ਦਾਖਾ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਘਰ ਵਾਪਸੀ ਹੋਈ ਹੈ।
ਦੱਸ ਦੇਈਏ ਕਿ ਵਿਕਰਮਜੀਤ ਸਿੰਘ ਨੂੰ ਪਿਛਲੇ ਸਾਲ ਕਾਂਗਰਸ ਨੇ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਇਸ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਨੇ ਹੁਕਮ ਜਾਰੀ ਕੀਤੇ ਸਨ। ਵਿਧਾਇਕ ਵਿਕਰਮ ਚੌਧਰੀ ਸਵਰਗਵਾਸੀ ਚੌਧਰੀ ਸੰਤੋਖ ਸਿੰਘ ਦੇ ਸਪੁੱਤਰ ਹਨ। ਉਸ ਸਮੇਂ ਦੌਰਾਨ ਯਾਦਵ ਨੇ ਚੌਧਰੀ ਵਿਰੁੱਧ ਪਾਰਟੀ ਵਿਰੋਧੀ ਬਿਆਨ ਦੇਣ ਅਤੇ ਪਾਰਟੀ ਉਮੀਦਵਾਰ ਵਿਰੁੱਧ ਲਗਾਤਾਰ ਭੜਕਾਊ ਭਾਸ਼ਣ ਦੇਣ ਲਈ ਕਾਰਵਾਈ ਕੀਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।