ਜੰਮੂ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਅੱਜ ਯਾਨੀ ਕਿ ਵੀਰਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਤੀਰਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਸੜਕ ਤੋਂ ਫਿਸਲ ਕੇ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ਵਿਚ 21 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਤੀਰਥ ਯਾਤਰੀਆਂ ਨਾਲ ਭਰੀ ਬੱਸ ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਸਥਿਤ ਸ਼ਿਵ ਖੋੜੀ ਜਾ ਰਹੀ ਸੀ। ਬੱਸ ਕਰੀਬ 150 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।
ਪੁਲਸ ਸੂਤਰਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਰਜਿਸਟਰਡ ਨੰਬਰ ਵਾਲੀ ਇਕ ਬੱਸ ਅੱਜ ਜੰਮੂ ਤੋਂ ਸ਼ਿਵ ਖੋੜੀ ਤੀਰਥ ਸਥਾਨ ਵੱਲ ਜਾ ਰਹੀ ਸੀ। ਬੱਸ ਜੰਮੂ-ਪੁੰਛ ਨੈਸ਼ਨਲ ਹਾਈਵੇਅ ‘ਤੇ ਚੌਕੀ ਚੌਰਾ-ਕਾਲੀਧਾਰ ਕੋਲ ਅਖਨੂਰ ਇਲਾਕੇ ਵਿਚ ਹਾਦਸੇ ਦੀ ਸ਼ਿਕਾਰ ਹੋ ਗਈ। ਉਨ੍ਹਾਂ ਦੱਸਿਆ ਕਿ ਡਰਾਈਵਰ ਵਾਹਨ ‘ਤੇ ਕੰਟਰੋਲ ਨਹੀਂ ਰੱਖ ਸਕਿਆ ਅਤੇ ਬੱਸ ਡੂੰਘੀ ਖੱਡ ‘ਚ ਡਿੱਗ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।