ਜੰਮੂ ਕਸ਼ਮੀਰ : ਪੁਲਵਾਮਾ ‘ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ, ਜਵਾਨ ਸ਼ਹੀਦ

TeamGlobalPunjab
1 Min Read

ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਗੁਸੋ ਸੈਕਟਰ ‘ਚ ਮੰਗਲਵਾਰ ਸਵੇਰ ਤੋਂ ਹੀ ਭਾਰਤੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੀ ਮੁੱਠਭੇੜ ‘ਚ ਇਕ ਅੱਤਵਾਦੀ ਢੇਰ ਹੋ ਗਿਆ। ਗੋਲੀਬਾਰੀ ਵਿਚ ਜ਼ਖਮੀ ਹੋਏ ਦੋ ਜਵਾਨਾਂ ਵਿਚੋਂ ਇਕ ਜਵਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ, ਜਦਕਿ ਦੂਸਰੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਪੁਲਿਸ ਅਤੇ ਸੈਨਾ ਦੀ 53 ਰਾਸ਼ਟਰੀ ਰਾਈਫਲਾਂ ਦੀ ਟੀਮ ਗੁਸੋ ‘ਚ ਵਿੱਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਗੁਸੋ ਦੇ ਇਕ ਘਰ ‘ਚ 3 ਅੱਤਵਾਦੀਆਂ ਨੂੰ ਘੇਰ ਰੱਖਿਆ ਹੈ ਤੇ ਦੋਵਾਂ ਪਾਸਿਆਂ ਤੋਂ ਫਾਇਰਿੰਗ ਜਾਰੀ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਸੰਯੁਕਤ ਟੀਮ ਅਤੇ ਅੱਤਵਾਦੀਆਂ ਦਰਮਿਆਨ ਹੋਈ ਗੋਲੀਬਾਰੀ ਦੀ ਪੁਸ਼ਟੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 5 ਜੁਲਾਈ ਨੂੰ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਸੀਆਰਪੀਐਫ ਦੇ ਕਾਫਲੇ ਨੂੰ ਆਈ ਈ ਡੀ ਧਮਾਕੇ ਰਾਹੀਂ ਨਿਸ਼ਾਨਾ ਬਣਾਇਆ ਗਿਆ ਸੀ।  ਧਮਾਕੇ ਤੋਂ ਬਾਅਦ ਅੱਤਵਾਦੀਆਂ ਨੇ ਸੀਆਰਪੀਐਫ ਦੇ ਕਾਫਲੇ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਮਲੇ ਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

Share this Article
Leave a comment